← ਪਿਛੇ ਪਰਤੋ
ਡਿਪਟੀ ਕਮਿਸ਼ਨਰ ਨੇ ਸੁਣੀਆਂ ਬਜ਼ੁਰਗਾਂ ਨੂੰ ਪੇਸ਼ ਆ ਰਹੀਆਂ ਮੁਸ਼ਿਕਲਾਂ ; ਹੱਲ ਲਈ ਕੀਤਾ ਵਿਚਾਰ ਵਟਾਂਦਰਾ ਸੈਮੀਨਾਰ ਦੌਰਾਨ ਲਗਾਇਆ ਮੈਡੀਕਲ ਕੈਂਪ ਅਤੇ ਵੰਡੀਆਂ ਦਵਾਈਆਂ ਮਾਨਸਾ, 25 ਜਨਵਰੀ 2020: ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਪੋਸ਼ਣ ਅਭਿਆਨ ਤਹਿਤ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਬਜ਼ੁਰਗਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ। ਸੈਮੀਨਾਰ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਬਜ਼ੁਰਗਾਂ ਨੂੰ ਸਿਹਤ ਸੰਭਾਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਸੀਨੀਅਰ ਸਿਟੀਜਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਚੈਕ ਅੱਪ ਕੈਂਪ ਲਗਾਇਆ ਗਿਆ ਅਤੇ ਬਜ਼ੁਰਗਾਂ ਨੂੰ ਦਵਾਈਆਂ ਵੀ ਵੰਡੀਆਂ ਗਈਆਂ। ਇਸ ਦੌਰਾਨ ਬਜ਼ੁਰਗਾਂ ਨੂੰ ਆਯੁਰਵੈਦਿਕ ਗੁਣਾਂ ਅਤੇ ਯੋਗਾ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਬਜ਼ੁਰਗਾਂ ਨੂੰ ਮੰਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਸੈਮੀਨਾਰ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਤੋਂ ਸੀਨੀਅਰ ਸਿਟੀਜਨਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਦਿਨੇਸ ਵਸ਼ਿਸ਼ਟ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਲਵਲੀਨ ਵੜਿੰਗ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਵਿਨਾਸ਼ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਸੀਨੀਅਰ ਸਿਟੀਜਨ ਮੌਜੂਦ ਸਨ।
Total Responses : 189