← ਪਿਛੇ ਪਰਤੋ
ਗੁਰਨਾਮ ਸਿੱਧੂ
ਫਿਰੋਜ਼ਪੁਰ, 25 ਜਨਵਰੀ 2020 - ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਰ ਦੀ ਬੈਟਰੀ ਚੋਰੀ ਸਮੇਤ ਕਾਬੂ ਕਰਕੇ ਉਸ ਖਿਲਾਫ 379, 411 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਏਐੱਸਆਈ ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਮੱਖੂ ਗੇਟ ਚੋਂਕ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਗਲੀ ਨੰਬਰ 4 ਬਾਗ ਫੂਲ ਚੰਦ ਬਾਹਰਵਰ ਮੱਖੂ ਗੇਟ ਫਿਰੋਜ਼ਪੁਰ ਸ਼ਹਿਰ ਚੋਰੀਆਂ ਕਰਨ ਦਾ ਆਦੀ ਹੈ ਜੋ ਸਬਜ਼ੀ ਮੰਡੀ ਅਤੇ ਦਾਣਾ ਮੰਡੀ ਵਿਚ ਖੜੀਆਂ ਗੱੜੀਆਂ ਵਿਚੋਂ ਬੈਟਰੀਆਂ ਚੋਰੀ ਕਰਦਾ ਹੈ ਜੋ ਅੱਜ ਬਾਂਸੀ ਗੇਟ ਵੱਲੋਂ ਝੋਲੇ ਵਿਚ ਪਾਈ ਬੈਟਰੀ ਵੇਚਣ ਲਈ ਆ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਜਦ ਮੁਖਬਰ ਦੀ ਇਤਲਾਹ ਤੇ ਉਕਤ ਜਗ੍ਹਾ ਤੇ ਨਾਕਾਬੰਦੀ ਕਰਕੇ ਕੁਲਦੀਪ ਸਿੰਘ ਨੂੰ ਕਾਬੂ ਕੀਤਾ ਤਾਂ ਉਸ ਦੇ ਕਬਜ਼ੇ ਵਿਚੋਂ 1 ਬੈਟਰੀ ਕਾਰ ਦੀ ਮਾਰਕਾ ਪਾਵਰਜੋਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Total Responses : 928