← ਪਿਛੇ ਪਰਤੋ
ਗੁਰਨਾਮ ਸਿੱਧੂ
ਫਿਰੋਜ਼ਪੁਰ, 25 ਜਨਵਰੀ 2020 - ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗਸ਼ਤ ਦੌਰਾਨ 510 ਲੀਟਰ ਲਾਹਣ ਅਤੇ ਭੱਠੀ ਦਾ ਸਮਾਨ ਬਰਾਮਦ ਕਰਕੇ ਦੋ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਏਐੱਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਨੱਥੂ ਦੁੱਲੇ ਕੇ ਢਾਹਣੀ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੱਲ ਸਿੰਘ ਪੁੱਤਰ ਬੱਘਾ ਸਿੰਘ ਅਤੇ ਗੁਰਮੇਜ ਸਿੰਘ ਪੁੱਤਰ ਮੱਲ ਸਿੰਘ ਵਾਸੀ ਨੱਥੂ ਦੁੱਲੇ ਕੇ ਢਾਹਣੀ ਨਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ ਜੋ ਅੱਜ ਵੀ ਨਾਜਾਇਜ਼ ਸ਼ਰਾਬ ਕਸੀਦ ਕਰਨ ਲਈ ਤਿਆਰ ਕਰ ਰਹੇ ਹਨ, ਜੇਕਰ ਇਨ੍ਹਾਂ ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਜਾਂਚਕਰਤਾ ਨੇ ਦੱਸਿਆ ਕਿ ਜਦ ਮੁਖਬਰ ਵੱਲੋਂ ਦੱਸੀ ਗਈ ਜਗ੍ਹਾ 'ਤੇ ਛਾਪੇਮਾਰੀ ਕੀਤੀ ਗਈ ਤਾਂ ਪੁਲਿਸ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਪਰ ਉਥੋਂ 510 ਲੀਟਰ ਲਾਹਣ ਤੇ ਭੱਠੀ ਦਾ ਸਮਾਨ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Total Responses : 934