← ਪਿਛੇ ਪਰਤੋ
ਗੁਰਨਾਮ ਸਿੱਧੂ
ਫਿਰੋਜ਼ਪੁਰ, 25 ਜਨਵਰੀ 2020 - ਅੱਜ ਆਦਰਸ਼ ਪਬਲਿਕ ਸਕੂਲ ਬਾਜੀਦਪੁਰ ਵਿਖੇ ਦੇਸ਼ ਦੇ 71ਵੇਂ ਗਣਤੰਤਰ ਦਿਵਸ ਦੇ ਸਬੰਧ ਵਿਚ ਇਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਸਕਿੱਟਾਂ ਅਤੇ ਡਾਂਸ ਪੇਸ਼ ਕੀਤੇ ਗਏ। ਇਸ ਮੌਕੇ 'ਤੇ ਸਕੂਲ ਦੇ ਪ੍ਰਿੰਸੀਪਲ ਦਰਸ਼ਨ ਲਾਲ ਸ਼ਰਮਾ ਵੱਲੋਂ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ 'ਤੇ ਉਨ੍ਹਾਂ ਭਾਰਤੀ ਲੋਕਤੰਤਰ ਅਤੇ ਸੰਵਿਧਾਨ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਵਿਦਿਆਰਥੀਆਂ ਤੋਂ ਇਹ ਪ੍ਰਣ ਲਿਆ ਕਿ ਉਹ ਵੱਡੇ ਹੋ ਕੇ ਦੇਸ਼ ਦੇ ਲੋਕਤੰਤਰ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਵਾਇਸ ਪ੍ਰਿੰਸੀਪਲ ਬਿਕਰਮਵੀਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਸਕੂਲ ਸਟਾਫ ਨੇ ਅਹਿਮ ਭੂਮਿਕਾ ਨਿਭਾਈ।
Total Responses : 933