ਸੁਨਾਮ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
ਸੁਨਾਮ , 25 ਜਨਵਰੀ ; ਅੱਜ ਸੁਨਾਮ ਵਿਖੇ ਐਸ ਡੀ ਐਮ ਮਨਜੀਤ ਕੌਰ ਦੀ ਰਹਨੁਮਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ! ਇਸ ਵਿੱਚ ਸਰਕਾਰੀ ਕਰਮਚਾਰੀਆਂ ਵਲੋਂ ਭਾਗ ਲਿਆ
ਮਨਜੀਤ ਕੌਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਲੋਕਤੰਤਰ ਦੀ ਸਫਲਤਾ ਲਈ ਸਾਨੂੰ ਸਾਰਿਆਂ ਨੂੰ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ। ਉਨਾਂ ਕਿਹਾ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਜਿਥੇ ਲੋਕਾਂ ਵਲੋਂ ਚੋਣਾਂ ਦੌਰਾਨ ਆਪਣੇ ਮਤ ਦੇ ਪ੍ਰਯੋਗ ਰਾਹੀਂ ਆਪਣੀ ਮਰਜ਼ੀ ਦੀਆਂ ਸਰਕਾਰਾਂ ਚੁਣੀਆਂ ਜਾਂਦੀਆਂ ਹਨ ! (SB)