← ਪਿਛੇ ਪਰਤੋ
ਨਵੀਂ ਦਿੱਲੀ, 25 ਜਨਵਰੀ 2020 - ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਬੀਜੇਪੀ ਉਮੀਦਵਾਰ ਕਪਿਲ ਮਿਸ਼ਰਾ ਨੇ ਕੁੱਝ ਦਿਨ ਪਹਿਲਾਂ ਇੱਕ ਵਿਵਾਦਿਤ ਟਵੀਟ ਕੀਤਾ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਵੀ ਉਨ੍ਹਾਂ 'ਤੇ ਟਵੀਟ ਕਾਰਨ ਸ਼ੁੱਕਰਵਾਰ ਨੂੰ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਨੇ ਵੀ ਕਾਰਵਾਈ ਕਰਦੇ ਹੋਏ ਕਪਿਲ ਮਿਸ਼ਰਾ ਦੇ ਚੋਣ ਪ੍ਰਚਾਰ ਕਰਨ 'ਤੇ 48 ਘੰਟੇ ਲਈ ਰੋਕ ਲਾ ਦਿੱਤੀ ਹੈ। ਜਿਸ ਕਾਰਨ ਕਪਿਲ ਮਿਸ਼ਰਾ ਹੁਣ 48 ਘੰਟੇ ਤੱਕ ਚੋਣ ਪ੍ਰਚਾਰ ਨਹੀਂ ਕਰ ਸਕਣਗੇ। ਅਸਲ 'ਚ ਕਪਿਲ ਮਿਸ਼ਰਾ ਨੇ ਟਵੀਟ ਕਰਕੇ 8 ਫਰਵਰੀ ਨੂੰ ਦਿੱਲੀ ਚੋਣਾਂ ਨੂੰ ਭਾਰਤ ਬਨਾਮ ਪਾਕਿਸਤਾਨ ਮੁਕਾਬਲਾ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਚੋਣ ਕਮਿਸ਼ਨ ਦੇ ਹੁਕਮਾਂ 'ਤੇ ਇਸ ਟਵੀਟ ਨੂੰ ਹਟਾ ਦਿੱਤਾ ਗਿਆ ਸੀ।
Total Responses : 257