ਜਗਦੀਸ਼ ਥਿੰਦ
ਗੁਰੂਹਰਸਹਾਏ / ਫਿਰੋਜ਼ਪੁਰ 26 ਜਨਵਰੀ : ਗਣਤੰਤਰ ਦਿਵਸ ਮੌਕੇ ਹੋਏ ਸਰਕਾਰੀ ਸਮਾਗਮਾਂ ਵਿੱਚ ਅੱਜ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚਾਰ ਅਹੁਦੇਦਾਰਾਂ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ ।
ਇਹ ਸਨਮਾਨ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਮਿਲਿਆ ।
................
ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੋਂ ਸਨਮਾਨ ਚਿੰਨ੍ਹ ਪ੍ਰਾਪਤ ਕਰਨ ਵਾਲ਼ੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ
-------------------------------------------------------------
ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਲੇਡੀਜ਼ ਵਿੰਗ ਦੇ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੂੰ ਪ੍ਰਸੰਸਾ ਪੱਤਰ ਦਿੱਤਾ ਗਿਆ ।
ਇਸ ਤਰ੍ਹਾਂ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੱਲਾਂਵਾਲ ਇਕਾਈ ਦੇ ਪ੍ਰਧਾਨ ਵਿਜੇ ਬਹਿਲ ਨੂੰ ਵੀ ਸਨਮਾਨਿਤ ਕੀਤਾ ਗਿਆ ।
ਇੱਥੇ ਹੀ ਸਰਗਰਮ ਮੈਂਬਰ ਪ੍ਰੇਮ ਕੁਮਾਰ ਨੂੰ ਵੀ ਪ੍ਰਸੰਸਾ ਪੱਤਰ ਮਿਲਿਆ ।
ਮੁੱਖ ਮਹਿਮਾਨ ਮਨਪ੍ਰੀਤ ਸਿੰਘ ਛਤਵਾਲ ਤੋਂ ਪ੍ਰਸੰਸਾ ਪੱਤਰ ਪ੍ਰਾਪਤ ਕਰਦੇ ਹੋਏ ਮਹਿੰਦਰ ਸਰਸਵਾ ਆਲਮਗੜ੍ਹ , ਨਾਲ ਮੌਜੂਦ ਹਨ ਐੱਸ ਐੱਸ ਪੀ ਫਾਜ਼ਿਲਕਾ ਭੁਪਿੰਦਰ ਸਿੰਘ , ਵਿਧਾਇਕ ਦਵਿੰਦਰ ਸਿੰਘ ਘੁਬਾਇਆ , ਹੰਸ ਰਾਜ ਜੋਸਨ ਚੇਅਰਮੈਨ , ਐਸ ਡੀ ਐਮ ਸੁਭਾਸ਼ ਖਟਕ ਅਤੇ ਹੋਰ ਅਧਿਕਾਰੀ
--------------------------------------------------------------
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫਾਜਿਲਕਾ ਦੇ ਪ੍ਰਧਾਨ ਮਹਿੰਦਰ ਸਰਸਵਾ ਆਲਮਗੜ੍ਹ ਨੂੰ ਵੀ ਮੁੱਖ ਮਹਿਮਾਨ ਮਨਪ੍ਰੀਤ ਸਿੰਘ ਛੱਤਵਾਲ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।
ਉਨ੍ਹਾਂ ਨੂੰ ਨੌਜਵਾਨਾਂ ਦੇ ਨਸ਼ਾ ਮੁਕਤੀ ਲਈ ਚਲਾਈ ਗਈ ਡੈਪੋ ਮੁਹਿੰਮ ਤਹਿਤ ਸਨਮਾਨਿਤ ਕੀਤਾ ਗਿਆ ।
ਉਹ ਡੈਪੋ ਦੇ ਸਰਗਰਮ ਅਹੁਦੇਦਾਰ ਹਨ ।
ਇਸ ਮਾਣਮੱਤੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਹਰਜਿੰਦਰ ਸਿੰਘ ਕਤਨਾ , ਚੇਅਰਮੈਨ ਬਲਜਿੰਦਰ ਸਿੰਘ ਰੂਪ ਰਾਏ , ਸੰਦੀਪ ਖੁੱਲਰ , ਭਜਨ ਪੇਂਟਰ , ਨੰਬਰਦਾਰ ਜਗਦੀਸ਼ ਥਿੰਦ ਪ੍ਰਧਾਨ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਹਲਕਾ ਗੁਰੂਹਰਸਹਾਏ , ਜਸਬੀਰ ਸਿੰਘ , ਸੁਖਦੇਵ ਸੰਗਮ ਮਮਦੋਟ , ਬਲਵਿੰਦਰ ਸ਼ਰਮਾ ਪ੍ਰਧਾਨ ਫ਼ਿਰੋਜ਼ਪੁਰ ਇਕਾਈ ਹਰਜੀਤ ਸਿੰਘ ਮਾਣਾ , ਵੀਰਪਾਲ ਕੌਰ , ਆਸ਼ਾ ਸ਼ਰਮਾ , ਲਵਲੀ ਕੱਲਸੀ , ਵਿਜੇ ਥਿੰਦ , ਐਡਵੋਕੇਟ ਸੁਚਿੰਨ ਥਿੰਦ , ਕੁਲਜੀਤ ਕੌਰ ਅਤੇ ਹੋਰ ਅਹੁਦੇਦਾਰਾਂ ਨੇ ਭਰਵਾਂ ਸਵਾਗਤ ਕਰਦਿਆਂ ਸਨਮਾਨ ਪ੍ਰਾਪਤ ਕਰਨ ਵਾਲੇ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਹੈ ।