ਮੋਹਾਲੀ (ਐਸ.ਏ.ਐਸ. ਨਗਰ), 26 ਜਨਵਰੀ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਇੱਥੇ 71 ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਲਈ ਛੁੱਟੀ ਦਾ ਐਲਾਨ ਵੀ ਕੀਤਾ।
ਮੁੱਖ ਮੰਤਰੀ ਨੇ ਇਹ ਐਲਾਨ ਵਿਦਿਆਰਥੀਆਂ ਦੁਆਰਾ ਕੀਤੀ ਗਈ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਤੋਂ ਬਾਅਦ ਕੀਤਾ ਗਿਆ। ਜਿਨ੍ਹਾਂ ਨੇ ਪਰੇਡ ਵਿੱਚ ਹਿੱਸਾ ਲਿਆ ਅਤੇ ਨਾਲ ਹੀ ਕਈ ਲੋਕ-ਨਾਚ ਅਤੇ ਹੋਰ ਸੱਭਿਆਚਾਰਕ ਪ੍ਰਦਰਸ਼ਨ ਕੀਤੇ। ਗਣਤੰਤਰ ਦਿਵਸ ਸਮਾਰੋਹ ਵਿੱਚ ਸਰਕਾਰੀ ਅਤੇ ਪਬਲਿਕ ਸਕੂਲਾਂ ਦੇ ਨਾਲ-ਨਾਲ ਹੋਰ ਅਕਾਦਮਿਕ ਸੰਸਥਾਵਾਂ ਦੇ ਤਕਰੀਬਨ 1500 ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਸੀ।