ਅਸ਼ੋਕ ਕੁਮਾਰ ਨੂੰ ਸਨਮਾਨ ਪੱਤਰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਐਮ ਕੇ ਅਰਾਵਿੰਦ ਕੁਮਾਰ ਆਈ ਏ ਐੱਸ
ਬਾਬੂਸ਼ਾਹੀ ਬਿਊਰੋ
ਸ਼੍ਰੀ ਮੁਕਤਸਰ ਸਾਹਿਬ 26 ਜਨਵਰੀ ; ਰਾਸ਼ਟਰੀ ਵੋਟਰ ਦਿਵਸ ਮੌਕੇ ਪਿਛਲੇ ਸਮੇਂ ਵਿੱਚ ਲੋਕਤੰਤਰੀ ਢਾਂਚੇ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ।
ਰੈੱਡ ਕਰਾਸ ਭਵਨ ਵਿਖੇ ਹੋਏ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਆਈ ਏ ਐੱਸ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਤਹਿਸੀਲ ਭਲਾਈ ਅਫ਼ਸਰ ਅਸ਼ੋਕ ਕੁਮਾਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।
ਵਰਨਣਯੋਗ ਹੈ ਕਿ ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਮੁਹਿੰਮ ਚਲਾ ਕੇ ਹਰ ਬਾਲਗ ਦੀ ਵੋਟ ਬਣਾਉਣ , ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ , ਬਗੈਰ ਕਿਸੇ ਲਾਲਚ , ਡਰ , ਭੈਅ ਦੇ ਵੋਟ ਦਾ ਭੁਗਤਾਨ ਕਰਨ ਅਤੇ ਲੋਕਤੰਤਰ ਵਿੱਚ ਵੋਟ ਦੇ ਹੱਕ ਦੀ ਅਹਿਮੀਅਤ ਸਬੰਧੀ ਆਮ ਜਨਤਾ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੋਈ ਹੈ ।
ਇਸ ਮੌਕੇ ਤਹਿਸੀਲ ਭਲਾਈ ਅਫ਼ਸਰ ( ਮੌਜੂਦਾ ਪੋਸਟਿੰਗ ਫ਼ਾਜ਼ਿਲਕਾ ) ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕਰਨ ਤੇ ਉਨ੍ਹਾਂ ਵਿੱਚ ਕੰਮ ਕਰਨ ਦਾ ਹੋਰ ਜਜ਼ਬਾ ਪੈਦਾ ਹੋਇਆ ਹੈ ।