ਸ੍ਰੀਮਤੀ ਸਰੋਜ ਰਾਣੀ ਨੂੰ ਪ੍ਰਸੰਸਾ ਪੱਤਰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਫਾਜਿਲਕਾ ਮੌਜੂਦ ਹਨ ਐਸ ਐਸ ਪੀ ਅਤੇ ਹੋਰ ਅਧਿਕਾਰੀ
ਜਗਦੀਸ਼ ਥਿੰਦ
ਫਾਜ਼ਿਲਕਾ 26 ਜਨਵਰੀ ;
ਗਣਤੰਤਰ ਦਿਵਸ ਸਬੰਧੀ ਅੱਜ ਵਿਸ਼ੇਸ਼ ਸਮਾਗਮ ਐਮ ਆਰ ਕਾਲਜ ਸਟੇਡੀਅਮ ਵਿਖੇ ਹੋਇਆ ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਸਰਦਾਰ ਮਨਪ੍ਰੀਤ ਸਿੰਘ ਛੱਤਵਾਲ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ ।
ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ , ਸਮਾਜ ਸੇਵਕਾਂ ਅਤੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧੀਆਂ ਸੇਵਾਵਾਂ ਬਦਲੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ
ਸਿੱਖਿਆ ਵਿਭਾਗ ਵਿੱਚ ਵਧੀਆ ਸੇਵਾਵਾਂ ਦੇ ਰਹੇ ਮੈਡਮ ਸਰੋਜ ਰਾਣੀ ਈ ਟੀ ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਕਰਨੀ ਖੇੜਾ ਨੂੰ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਗਿਆ ।
ਸ੍ਰੀਮਤੀ ਸਰੋਜ ਰਾਣੀ ਐਕਸਾਈਜ਼ ਐਂਡ ਟੈਕਸੇਸ਼ਨ ਇੰਸਪੈਕਟਰ ਕੁਲਵਿੰਦਰ ਸਿੰਘ ਦੇ ਧਰਮ ਸੁਪਤਨੀ ਹਨ ਜਿਨ੍ਹਾਂ ਨੂੰ ਇਸ ਤੋਂ ਪਹਿਲਾਂ ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਤ ਕੀਤਾ ਜਾ ਚੁੱਕਿਆ ਹੈ ।
ਇਸ ਮੌਕੇ ਐੱਸ ਐੱਸ ਪੀ ਫਾਜ਼ਿਲਕਾ ਸ੍ਰ. ਭੁਪਿੰਦਰ ਸਿੰਘ , ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ , ਚੇਅਰਮੈਨ ਯੋਜਨਾ ਬੋਰਡ ਫਾਜ਼ਿਲਕਾ ਹੰਸ ਰਾਜ ਜੋਸਨ , ਸੁਭਾਸ਼ ਖਟਕ ਐੱਸ ਡੀ ਐੱਮ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ ।