ਜਗਦੀਸ਼ ਥਿੰਦ
ਫਾਜ਼ਿਲਕਾ 27 ਜਨਵਰੀ ;
71ਵੇਂ ਗਣਤੰਤਰ ਦਿਵਸ ਮੌਕੇ ਐੱਮਆਰ ਕਾਲਜ ਸਟੇਡੀਅਮ ਫਾਜ਼ਿਲਕਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗ਼ਮ ਵਿੱਚ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਐਡਵੋਕੇਟ ਵਿਕਰਮ ਕੰਬੋਜ ਨੂੰ ਪੰਜਾਬ ਦੀ ਜਵਾਨੀ ਲਈ ਕੀਤੇ ਜਾ ਰਹੇ ਕਾਰਜਾਂ ਲਈ ਸਨਮਾਨਿਤ ਕੀਤਾ ਗਿਆ ।
ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਆਈ ਏ ਐੱਸ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਵਿਕਰਮ ਕੰਬੋਜ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ , ਚੇਅਰਮੈਨ ਯੋਜਨਾ ਬੋਰਡ ਫਾਜ਼ਿਲਕਾ ਹੰਸ ਰਾਜ ਜੋਸਨ , ਐੱਸ ਐੱਸ ਪੀ ਫ਼ਾਜ਼ਿਲਕਾ ਭੁਪਿੰਦਰ ਸਿੰਘ , ਸੁਭਾਸ਼ ਖਟਕ ਐਸ ਡੀ ਐਮ , ਬਰਿੰਦਰ ਸਿੰਘ ਧੰਜੂ ਜ਼ਿਲ੍ਹਾ ਭਲਾਈ ਅਫ਼ਸਰ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ ।
ਇਸ ਦੌਰਾਨ ਐਡਵੋਕੇਟ ਵਿਕਰਮ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਦੀ ਜਵਾਨੀ ਨੂੰ ਖੇਡ ਮੈਦਾਨਾਂ ਵੱਲ ਲੈ ਕੇ ਆਉਣ ਲਈ ਕੋਸ਼ਿਸ਼ਾਂ ਜਾਰੀ ਹਨ ।
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਕਬੱਡੀ ਕੱਪ ਕਰਾਉਣ ਦੇ ਨਾਲ ਹੀ ਪਿੰਡਾਂ ਅੰਦਰ ਖੇਡ ਸਟੇਡੀਅਮ ਅਤੇ ਖੇਡ ਕਿੱਟਾਂ ਤਰਜੀਹ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਸੈਂਕੜੇ ਸਮਾਜ ਵਿਰੋਧੀ ਅਨਸਰਾਂ ਨੂੰ ਜੇਲਾਂ ਪਿੱਛੇ ਸੁੱਟਿਆ ਗਿਆ ਹੈ ਜੋ ਕਿ ਪੰਜਾਬ ਅੰਦਰ ਨਸ਼ਿਆਂ ਦੇ ਧੰਦੇ ਵਿੱਚ ਲੱਗੇ ਹੋਏ ਸਨ ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਗੁਆਂਢੀ ਮੁਲਕ ਵੱਲੋਂ ਵੀ ਗਿਣੀ ਮਿਥੀ ਸਾਜਿਸ਼ ਅਧੀਨ ਨਸ਼ੇ ਫੈਲਾਉਣ ਦੀਆਂ ਕੋਸ਼ਿਸ਼ਾਂ ਰਹਿੰਦੀਆਂ ਹਨ ।
ਐਡਵੋਕੇਟ ਵਿਕਰਮ ਕੰਬੋਜ ਨੇ ਕਿਹਾ ਕਿ ਸਾਨੂੰ ਫਖ਼ਰ ਹੋਣਾ ਚਾਹੀਦਾ ਹੈ ਕਿ ਅਜੇ ਵੀ ਪੰਜਾਬ ਦੀ ਆਬੋ ਹਵਾ ਹੋਰਨਾਂ ਰਾਜਾਂ ਨਾਲੋਂ ਬੇਹਤਰ ਹੈ ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨਾਮ 'ਤੇ ਭੰਡੀ ਪ੍ਰਚਾਰ ਕਰਨ ਦੀ ਬਜਾਏ ਸੁਹਿਰਦਤਾ ਨਾਲ ਅਗਲੀ ਪੀੜ੍ਹੀ ਨੂੰ ਇਸ ਦਲਦਲ ਤੋਂ ਬਚਾਉਣ ਦੀਆਂ ਤੇਰੇ ਕੋਸ਼ਿਸ਼ਾਂ ਕੀਤੀਆਂ ਜਾਣ ।