ਬਰਨਾਲਾ, 27 ਜਨਵਰੀ 2020: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕੈਬਨਿਟ ਮੰਤਰੀ, ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਜ਼ਿਲੇ ਦੇ ਪਿੰਡ ਪੱਤੀ ਸੇਖਵਾਂ ਤੋਂ ਮੌਜੂਦਾ ਫੇਜ਼ (ਅਕਤਬੂਰ 2019-ਮਾਰਚ 2020) ਤਹਿਤ ਕਣਕ ਵੰਡਣ ਦੀ ਸ਼ੁਰੂਆਤ ਐਤਵਾਰ ਨੂੰ ਕੀਤੀ ਗਈ। ਇਸ ਮੌਕੇ ਸ੍ਰੀ ਅਰੋੜਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਐਸਐਸਪੀ ਹਰਜੀਤ ਸਿੰਘ, ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਹਰਜੀਤ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਸਮਾਰਟ ਰਾਸ਼ਨ ਕਾਰਡ ਸਕੀਮ ਨਾਲ ਗਰੀਬ ਤੇ ਲੋੜਵੰਦਾਂ ਨੂੰ ਸਸਤੀ ਕਣਕ ਦੀ ਵੰਡਣ ਦੀ ਪ੍ਰਣਾਲੀ ਵਿੱਚ ਪੂਰੀ ਪਾਰਦਰਸ਼ਤਾ ਆ ਗਈ ਹੈ ਤੇ ਇਹ ਸਕੀਮ ਗਰੀਬਾਂ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਪੰਜਾਬ ਦੇ ਲਗਭਗ 35 ਲੱਖ ਪਰਿਵਾਰ ਅਤੇ ਉਨਾਂ ਦੇ ਲਗਭਗ 1.37 ਕਰੋੜ ਜੀਅ ਇਸ ਯੋਜਨਾ ਤਹਿਤ ਸਸਤੀ ਕਣਕ ਪ੍ਰਾਪਤ ਕਰ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿੱਚ ਕੁੱਲ 65973 ਪਰਿਵਾਰ ਸਕੀਮ ਦਾ ਲਾਹਾ ਲੈ ਰਹੇ ਹਨ ਤੇ 7809.415 ਮੀਟਿ੍ਰਕ ਟਨ ਕਣਕ ਦੀ ਵੰਡ ਪ੍ਰਵਾਨਗੀ ਹੋਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਤਰਫੋਂ ਪਿੰਡ ਪੱਤੀ ਸੇਖਵਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਫੂਡ ਸਪਲਾਈ ਇੰਸਪੈਕਟਰ ਉਪਿੰਦਰਜੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਪਿੰਡ ਦੇ ਸਰਪੰਚ ਸਤਨਾਮ ਸਿੰਘ ਸੇਖੋਂ ਤੇ ਗ੍ਰਾਮ ਪੰਚਾਇਤ ਦੇ ਹੋਰ ਮੈਂਬਰ ਹਾਜ਼ਰ ਸਨ।
ਬੌਕਸ ਲਈ ਪ੍ਰਸਤਾਵਿਤ
ਕੈਬਨਿਟ ਮੰਤਰੀ ਵੱਲੋਂ ਸੰਧੂ ਪੱਤੀ ਵਿਖੇ ਸਮਾਰਟ ਸਕੂਲ ਦਾ ਉਦਘਾਟਨ
ਕੈਬਨਿਟ ਮੰਤਰੀ ਵੱਲੋਂ ਸੁੰਦਰ ਸ਼ਾਮ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸੈਲਫਮੇਡ ਸਮਾਰਟ ਸਕੂਲ ਸੰਧੂ ਪੱਤੀ, ਬਰਨਾਲਾ ਦਾ ਵੀ ਉਦਘਾਟਨ ਕੀਤਾ ਗਿਆ, ਜਿਸ ਵਿੱਚ ਕਮਿੳੂਨਿਟੀ ਦੇ ਸਹਿਯੋਗ ਨਾਲ ਵੱਡਾ ਉਪਰਾਲਾ ਕਰਦੇ ਹੋਏ ਲੱਖਾਂ ਰੁਪਏ ਦੀ ਲਾਗਤ ਨਾਲ ਸਮਾਰਟ ਸਹੂਲਤਾਂ ਮੁਹੱਈਆ ਕਰਾਈਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੀ ਮਦਦ ਨਾਲ ਸਿੱਖਿਅਤ ਕੀਤਾ ਜਾ ਸਕੇ। ਇਸ ਸਮਾਰਟ ਸਕੂਲ ਵਿੱਚ ਪੰਜ ਹੋਰ ਪ੍ਰਾਜੈਕਟ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਾਏ ਗਏ ਹਨ, ਜਿਸ ਨਾਲ ਕੁੱਲ 8 ਪ੍ਰਾਜੈਕਟਰ ਕਲਾਸਾਂ ਵਿੱਚ ਲਗਾਏ ਗਏ ਹਨ। ਇਸ ਤੋਂ ਇਲਾਵਾ ਮਿਡ-ਡੇਅ ਮੀਲ ਸ਼ੈੱਡ ਤਿਆਰ ਕਰਵਾਉਣ ਤੋਂ ਇਲਾਵਾ ਵਿਦਿਅਕ ਪਾਰਕ ਂਿੲਸ ਸਕੂਲ ਦੀ ਵਿਲੱਖਣਤਾ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਏਡੀਸੀ (ਜ) ਮੈਡਮ ਰੂਹੀ ਦੁੱਗ, ਐਸਐਸਪੀ ਹਰਜੀਤ ਸਿੰਘ, ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਉਪ ਜ਼ਿਲਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ, ਪਿ੍ਰੰਸੀਪਲ ਡਾ. ਰਵਿੰਦਰਪਾਲ ਸਿੰਘ ਆਦਿ ਹਾਜ਼ਰ ਸਨ।