ਅਸ਼ੋਕ ਵਰਮਾ
ਬਠਿੰਡਾ, 28 ਜਨਵਰੀ 2020 : ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਡੈਪੋ ਅਤੇ ਬਡੀਜ਼ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵਲੋਂ ਅੱਜ ਜ਼ਿਲ•ੇ ਅੰਦਰ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ•ਾਂ ਜ਼ਿਲ•ੇ ਅੰਦਰ ਚੱਲ ਰਹੇ ਓਟ ਕਲੀਨਿਕਾਂ ਵਲੋਂ ਹੁਣ ਤੱਕ ਦੇ ਕੀਤੇ ਗਏ ਕਾਰਜਾਂ ਦਾ ਵੀ ਨਿਰੀਖਣ ਕੀਤਾ।
ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਉਨ•ਾਂ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੈਂਪ ਲਗਾ ਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕਰਨ।
ਉਨ•ਾਂ ਕਿਹਾ ਕਿ ਇਸ ਮੁਹਿੰਮ ਵਿਚ ਪਿੰਡਾਂ ਦੀਆਂ ਪੰਚਾਇਤਾਂ, ਪੰਚਾਂ, ਸਰਪੰਚਾਂ, ਨੰਬਰਦਾਰਾਂ ਅਤੇ ਹੋਰ ਪੰਤਵੰਤਿਆਂ ਤੋਂ ਇਲਾਵਾ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਨਾਲ ਜੋੜ ਕੇ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ 'ਚ ਚੱਲ ਰਹੇ ਬਡੀਜ਼ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ•ਾਂ ਇਹ ਵੀ ਕਿਹਾ ਕਿ ਬਡੀਜ਼ ਪ੍ਰੋਗਰਾਮ ਤਹਿਤ ਚੱਲ ਰਹੀਆਂ ਗਤੀਵਿਧੀਆਂ 'ਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਉਨ•ਾਂ ਵਲੋਂ ਡੈਪੋ ਅਤੇ ਬਡੀਜ਼ ਪ੍ਰੋਗਰਾਮ ਦੀ ਸਫ਼ਲਤਾ ਲਈ ਅਧਿਕਾਰੀਆਂ ਕੋਲੋ ਲੋੜੀਂਦੇ ਸੁਝਾਅ ਵੀ ਲਏ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਤਲਵੰਡੀ ਸ਼੍ਰੀ ਵਰਿੰਦਰ ਸਿੰਘ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਹਰਜਿੰਦਰ ਸਿੰਘ ਜੱਸਲ, ਐਸ.ਪੀ. ਮੇਜਰ ਸਿੰਘ, ਜੀ.ਓ.ਜੀ. ਦੇ ਇੰਚਾਰਜ ਕਰਨਲ ਦਯਾ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਦੇ ਅਧਿਕਾਰੀ ਹਾਜ਼ਰ ਸਨ।