ਅਸ਼ੋਕ ਵਰਮਾ
ਬਠਿੰਡਾ, 28 ਜਨਵਰੀ 2020: ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਟਿੱਡੀ ਦਲ ਦੇ ਫ਼ਸਲਾਂ 'ਤੇ ਹੋਣ ਵਾਲੇ ਸੰਭਾਵੀ ਹਮਲੇ ਤੋਂ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ•ੇ ਦੇ ਵੱਖ-ਵੱਖ ਪਿੰਡਾਂ ਦਾ ਅੱਜ ਬਾਅਦ ਦੁਪਿਹਰ ਦੌਰਾ ਕਰਕੇ ਫ਼ਸਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਨ•ਾਂ ਨੂੰ ਟਿੱਡੀ ਦਲ ਦੇ ਹਮਲੇ ਤੋਂ ਘਬਰਾਉਣ ਦੀ ਕੋਈ ਵੀ ਲੋੜ ਨਹੀਂ ਹੈ। ਉਨ•ਾਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਫ਼ਸਲਾਂ 'ਤੇ ਹੋਣ ਵਾਲੇ ਇਸ ਹਮਲੇ ਸਬੰਧੀ ਜ਼ਿਲ•ਾ ਪ੍ਰਸ਼ਾਸਨ ਪੂਰੀ ਤਰ•ਾਂ ਮੁਸਤੈਦ ਹੈ। ਉਨ•ਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਹੈਲਪ ਲਾਇਨ ਨੰਬਰ 97687-00006 ਜਾਰੀ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ•ੇ ਦੇ ਪਿੰਡ ਪੱਕਾ, ਸੇਖ਼ੋ, ਮਛਾਣਾ, ਪਥਰਾਲਾ ਆਦਿ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੇ ਅਗਾਊਂ ਪ੍ਰਬੰਧਾਂ ਲਈ ਪੂਰੀ ਤਰ•ਾਂ ਲਾਮਬੰਧ ਕਰ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਫ਼ਸਲਾਂ 'ਤੇ ਕਿਸੇ ਤਰ•ਾਂ ਦੇ ਟਿੱਡੀ ਦਲ ਵਲੋਂ ਕੀਤੇ ਜਾਣ ਵਾਲੇ ਕਿਸੇ ਤਰ•ਾਂ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ 8 ਟੀਮਾਂ ਦਾ ਗਠਨ ਕੀਤਾ ਗਿਆ। ਉਨ•ਾਂ ਇਹ ਵੀ ਦੱਸਿਆ ਕਿ ਇਨ•ਾਂ ਵਿਚੋਂ 7 ਟੀਮਾਂ ਬਲਾਕ ਪੱਧਰ 'ਤੇ, ਇਕ ਟੀਮ ਜ਼ਿਲ•ਾ ਪੱਧਰ 'ਤੇ ਬਣਾਈ ਗਈ। ਹਰੇਕ ਟੀਮ ਵਿੱਚ ਤਿੰਨ ਮੈਂਬਰ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਣਗੇ। ਉਨ•ਾਂ ਕਿਹਾ ਕਿ ਟੀਮਾਂ ਵਿਚ ਤਾਇਨਾਤ ਕੀਤੇ ਨੁਮਾਇੰਦੇ ਪਿੰਡਾਂ ਵਿੱਚ ਜਾ ਕੇ ਗੁਰਦੁਆਰਾ ਸਾਹਿਬ ਵਿੱਚ ਅਨਾਊਸਮੈਂਟ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨਗੇ।
ਇਸ ਦੌਰਾਨ ਉਨ•ਾਂ ਕਿਸਾਨਾਂ ਨੂੰ ਸੁਚੇਤ ਕਰਦੇ ਹੋਏ ਦੱਸਿਆ ਕਿ ਬਾਲਗ ਟਿੱਡਿਆਂ ਦੀ ਪਹਿਚਾਣ ਪੀਲੇ ਰੰਗ ਦੇ ਸਰੀਰ ਉਪਰ ਕਾਲੇ ਰੰਗ ਦੇ ਨਿਸ਼ਾਨ ਤੇ ਜਬਾੜੇ ਗੂੜੇ ਜਾਮਣੀ ਕਾਲੇ ਰੰਗ ਤੋਂ ਹੁੰਦੀ ਹੈ। ਜੇਕਰ ਟਿੱਡਿਆਂ ਦਾ ਸੰਭਾਵੀ ਹਮਲਾ ਹੁੰਦਾ ਹੈ ਤਾਂ ਕਿਸਾਨਾਂ ਵੱਲੋਂ ਖਾਲੀ ਪੀਪੇ ਖੜਕਾ ਕੇ, ਅੱਗ ਦੀਆਂ ਮਸ਼ਾਲਾਂ ਆਦਿ ਰਾਹੀਂ ਉਸ ਨੂੰ ਹੇਠਾਂ ਜ਼ਮੀਨ ਤੋਂ ਉਤਰਣ ਤੋਂ ਰੋਕਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਜੇਕਰ ਟਿੱਡੀ ਦਲ ਝਾੜੀਆਂ ਆਦਿ 'ਤੇ ਉਤਰਦਾ ਹੈ ਤਾਂ ਉਸ ਨੂੰ ਅੱਗ ਲਗਾ ਕੇ ਖ਼ਤਮ ਕਰ ਦੇਣਾ ਚਾਹੀਦਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਾਦਿੱਤਾ ਸਿੰਘ, ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ਼੍ਰੀ ਗੁਰਦੀਪ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਉਨ•ਾਂ ਦੇ ਨੁਮਾਇੰਦੇ ਅਤੇ ਪਿੰਡਾਂ ਦੇ ਕਿਸਾਨ ਹਾਜ਼ਰ ਸਨ।