← ਪਿਛੇ ਪਰਤੋ
ਫਿਰੋਜ਼ਪੁਰ 28 ਜਨਵਰੀ 2020 : ਫਿਰੋਜ਼ਪੁਰ ਦੇ ਪਿੰਡ ਕੜਮਾ ਵਿਖੇ ਇਕ ਵਿਅਕਤੀ ਦੀਆਂ ਦੋ ਮੱਝਾਂ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ 457, 380 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅੰਗਰੇਜ਼ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਪਿੰਡ ਕੜਮਾ ਨੇ ਦੱਸਿਆ ਕਿ ਬੀਤੀ 18-19 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੋਈ ਵਿਅਕਤੀ ਉਸ ਦੀਆਂ ਦੋ ਮੱਝਾਂ ਚੋਰੀ ਕਰਕੇ ਲੈ ਗਏ ਸਨ। ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਸ ਦੀ ਪੜਤਾਲ ਕਰਨ ਤੇ ਪਤਾ ਲੱਗਾ ਕੇ ਕੇਵਲ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਘੁਮਾਣ ਜ਼ਿਲ੍ਹ੍ਹਾ ਗੁਰਦਾਸਪੁਰ ਅਤੇ ਸੈਮੂਅਲ ਉਰਫ ਸੇਮੂ ਪੁੱਤਰ ਰਤਨ ਵੀ ਮੰਡਿਆਲਾ ਜ਼ਿਲ੍ਹਾ ਗੁਰਦਾਸਪੁਰ ਉਸ ਦੀਆਂ ਮੱਝਾਂ ਚੋਰੀ ਕੀਤੀਆਂ ਹਨ। ਅੰਗਰੇਜ਼ ਸਿੰਘ ਨੇ ਦੱਸਿਆ ਕਿ ਚੋਰੀ ਹੋਈਆਂ ਮੱਝਾਂ ਦੀ ਕੀਮਤ 1 ਲੱਖ ਰੁਪਏ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Total Responses : 940