ਅਸ਼ੋਕ ਵਰਮਾ
ਨੈਸ਼ਨਲ ਹਾਈਵੇ ਜਾਮ ਕਾਰਨ ਰਾਹਗੀਰਾਂ ਨੂੰ ਕਰਨਾ ਪਿਆ ਦਿੱਕਤਾ ਦਾ ਸਾਹਮਣਾ
ਬਠਿੰਡਾ, 28 ਜਨਵਰੀ ।-ਬਠਿੰਡਾ-ਡੱਬਵਾਲੀ ਰਾਸਟਰੀ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਕੁੱਝ ਦਿਨ ਪਹਿਲਾ ਕਿਸਾਨ ਦੇ ਖ਼ੇਤ 'ਚ ਪਾਣੀ ਲਗਾਉਣ ਸਮੇਂ ਲਾਪਤਾ ਹੋਏ ਨੌਜ਼ਵਾਨ ਦਾ ਕਤਲ ਕਰ ਦਿੱਤਾ ਗਿਆ, ਪਰਿਵਾਰਕ ਮੈਂਬਰਾਂ ਵੱਲੋਂ ਪਿੰਡ ਵਾਸੀਆਂ 'ਤੇ ਰਿਸ਼ਤੇਦਾਰਾਂ ਨਾਲ ਮਿਲ ਕੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਪਿੰਡ ਕੋਲ ਹੀ ਬਠਿੰਡਾ-ਡੱਬਵਾਲੀ ਰਾਸਟਰੀ ਮਾਰਗ 'ਤੇ ਨੌਜ਼ਵਾਨ ਦੀ ਲਾਸ਼ ਰੱਖ ਕੇ ਜਾਮ ਲਗਾ ਦਿੱਤਾ। ਧਰਨਾਕਾਰੀਆਂ ਵੱਲੋਂ ਪੁਸਲ ਪ੍ਰਸਾਸ਼ਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸੜਕ ਜਾਮ ਕਾਰਨ ਸੜਕ ਦੇ ਦੋਹਾਂ ਪਾਸੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਲਾਇਨਾਂ ਲੱਗ ਗਈਆਂ। ਜਾਮ ਦਾ ਪਤਾ ਲੱਗਦਿਆਂ ਹੀ ਬਠਿੰਡਾ ਦਿਹਾਤੀ ਦੇ ਡੀ.ਐੱਸ.ਪੀ. ਅਤੇ ਥਾਣਾ ਸੰਗਤ ਦੀ ਪੁਲਸ ਵੱਡੀ ਗਿਣਤੀ 'ਚ ਤੈਨਾਤ ਸੀ। ਪੁਲਸ ਵੱਲੋਂ ਰਾਹਗੀਰਾਂ ਨੂੰ ਪਿੰਡਾਂ ਦੇ ਰਸ਼ਤਿਆਂ ਰਾਹੀ ਉਨ•ਾਂ ਦੀ ਮੰਜਲ ਤੱਕ ਪਹੁੰਚਾਇਆ ਗਿਆ, ਜਿਸ ਕਾਰਨ ਉਨ•ਾਂ ਨੂੰ ਭਾਰੀ ਦਿੱਕਤਾ ਦਾ ਸਾਹਮਣਾ ਕਰਨਾ ਪਿਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਉਰਫ ਕਾਲੂ (22) ਪੁੱਤਰ ਸੁਖਦੇਵ ਸਿੰਘ ਪਿਛਲੇ ਕੁੱਝ ਦਿਨ ਪਹਿਲਾ ਪਿੰਡ ਦੇ ਹੀ ਇਕ ਕਿਸਾਨ ਦੇ ਖ਼ੇਤ 'ਚ ਕਣਕ ਦੀ ਫਸਲ ਨੂੰ ਪਾਣੀ ਲਗਾਉਣ ਗਿਆ ਸੀ, ਅਮਨਦੀਪ ਸਿੰਘ ਉਸੇ ਦਿਨ ਤੋਂ ਹੀ ਲਾਪਤਾ ਸੀ, ਜਿਸ ਦੀ ਭਾਲ ਕੀਤੀ ਜਾ ਰਹੀ ਸੀ। ਤਿੰਨ ਦਿਨ ਪਹਿਲਾਂ ਪਿੰਡ ਦੇ ਹੀ ਕਿਸਾਨ ਬਲਜਿੰਦਰ ਸਿੰਘ ਪੁੱਤਰ ਭਰਪੂਰ ਸਿੰਘ ਦੇ ਖ਼ੇਤ 'ਚ ਬਣੇ ਮੱਛੀ ਫਾਰਮ ਦੇ ਤਲਾਬ 'ਚ ਅਮਨਦੀਪ ਸਿੰਘ ਦੀ ਲਾਸ਼ ਤੈਰਦੀ ਹੋਈ ਮਿਲੀ ਸੀ। ਅਮਨਦੀਪ ਦੇ ਪਿਤਾ ਸੁਖਦੇਵ ਸਿੰਘ ਵੱਲੋਂ ਉਸੇ ਦਿਨ ਤੋਂ ਆਪਣੇ ਪੁੱਤ ਦਾ ਕਤਲ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਕੀਤਾ ਦੱਸਿਆ ਜਾ ਰਿਹਾ ਸੀ। ਪੁਲਸ ਵੱਲੋਂ ਇਕ ਵਾਰ ਸੁਖਦੇਵ ਸਿੰਘ ਦੇ ਬਿਆਨਾਂ 'ਤੇ ਨਾਮੂਲਮ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਪੁਲਸ ਵੱਲੋਂ ਕਾਤਲ ਤੱਕ ਪਹੁੰਚਣ ਲਈ ਮ੍ਰਿਤਕ ਅਮਨਦੀਪ ਸਿੰਘ ਦਾ ਪੋਸਟਮਾਰਟਮ ਡਾਕਟਰਾਂ ਦਾ ਇਕ ਪੈਨਲ ਬਣਾ ਕੇ ਕਰਵਾਇਆ ਗਿਆ ਸੀ। ਪੁਲਸ ਵੱਲੋਂ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਪ੍ਰੰਤੂ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਸਸਕਾਰ ਅਸਲ ਦੋਸ਼ੀਆਂ ਨੂੰ ਫੜ•ੇ ਜਾਣ ਤੋਂ ਬਾਅਦ ਕਰਨ ਦਾ ਐਲਾਨ ਕਰ ਦਿੱਤਾ। ਪਰਿਵਾਰਕ ਮੈਂਬਰਾਂ ਵੱਲੋਂ ਅੱਜ ਲਾਸ਼ ਨੂੰ ਪਿੰਡ ਕੋਲ ਨੈਸ਼ਨਲ ਹਾਈਵੇ 'ਤੇ ਰੱਖ ਕੇ ਜਾਮ ਲਗਾ ਦਿੱਤਾ। ਦੇਰ ਸ਼ਾਮ ਤੱਕ ਧਰਨਾਕਾਰੀਆਂ ਵੱਲੋਂ ਜਾਮ ਲਗਾ ਰੱਖਿਆ ਸੀ। ਜਦ ਇਸ ਪੂਰੇ ਮਾਮਲੇ ਸਬੰਧੀ ਥਾਣਾ ਸੰਗਤ ਦੇ ਮੁਖੀ ਗੌਰਵਵੰਸ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ•ਾਂ ਆਪਣਾ ਫੋਨ ਨਹੀਂ ਚੁੱਕਿਆ, ਜਦਕਿ ਬਠਿੰਡਾ ਦਿਹਾਤੀ ਦੇ ਨਵਨਿਯੁਕਤ ਡੀ.ਐੱਸ.ਪੀ. ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਨਾਮੂਲਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੋਇਆ ਹੈ, ਮਾਮਲੇ ਦੀ ਜਾਂਚ ਬਰੀਕੀ ਨਾਲ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸਿਆ ਨਹੀਂ ਜਾਵੇਗਾ।