ਚੰਡੀਗੜ੍ਹ, 29 ਜਨਵਰੀ 2020 - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮਰਹੂਮ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਆਪਣੀ ਕਾਰ 'ਚ ਬਿਠਾ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਾਉਣ ਲਿਆਏ ਸਨ।
ਇਸ ਦੌਰਾਨ ਜਸਵੀਰ ਕੌਰ ਨੇ ਕਿਹਾ ਕਿ ਉਸ ਦੇ ਪਤੀ ਦੀ ਮੌਤ ਦੇ ਲਈ ਜਿੰਨਾ ਜ਼ਿੰਮੇਵਾਰ ਮਨਜਿੰਦਰ ਸਿੰਘ ਹੈ, ਉੱਨੇ ਹੀ ਜ਼ਿੰਮੇਵਾਰ ਕਿੱਕੀ ਢਿੱਲੋਂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵੀ ਹਨ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਇਨਸਾਫ਼ ਲਈ ਲੜਾਈ ਲੜਦਿਆਂ ਮਾਰਿਆ ਗਿਆ ਹੈ।
ਉੱਥੇ ਹੀ ਮੁਲਾਕਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਵੀਰ ਕੌਰ ਨੂੰ ਦੋਸ਼ੀਆਂ ਵਿਰੁੱਧ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉੱਥੇ ਹੀ ਇਸ ਮਾਮਲੇ ਬਾਰੇ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਨੇ ਕਿਹਾ ਕਿ ਜਸਵੀਰ ਕੌਰ ਵਲੋਂ ਲਗਾਏ ਦੋਸ਼ਾਂ 'ਚ ਕੋਈ ਸਚਾਈ ਨਹੀਂ ਹੈ।
ਵੀਡੀੳ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
https://www.youtube.com/watch?v=fB54qAkCHRY