ਜੀ ਐਸ ਪੰਨੂ
ਪਟਿਆਲਾ, 31 ਜਨਵਰੀ 2020 - ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਦੇ ਕਰਮਚਾਰੀ (ਕਲੀਨਰ) ਪ੍ਰੇਮ ਬਹਾਦਰ 35 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾ ਕੇ ਸੇਵਾ ਮੁਕਤ ਹੋ ਗਏ। ਉਨ੍ਹਾਂ ਦੀ ਸੇਵਾ ਨਵਿਰਤੀ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਪ੍ਰੇਮ ਬਹਾਦਰ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਪ੍ਰੇਮ ਬਹਾਦਰ ਸਮੇਤ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਗਿਆਨੂ ਮਾਇਆ ਅਤੇ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ।
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇਸ਼ਵਿੰਦਰ ਸਿੰਘ ਗਰੇਵਾਲ ਨੇ ਪ੍ਰੇਮ ਬਹਾਦਰ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇੱਕ ਕਰਮਸ਼ੀਲ ਅਤੇ ਆਪਣੀਆਂ ਸੇਵਾਵਾਂ ਪ੍ਰਤੀ ਵਚਨਬੱਧ ਕਰਮਚਾਰੀ ਦੱਸਿਆ। ਉਨ੍ਹਾਂ ਦੀ ਸੇਵਾ ਮੁਕਤੀ ਮਗਰੋਂ ਚੰਗੀ ਸਿਹਤ ਅਤੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਪ੍ਰੇਮ ਬਹਾਦਰ ਨੇ ਇਸ ਮੌਕੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।
ਇਸ ਮੌਕੇ ਏ.ਪੀ.ਆਰ.ਓ. ਭੁਪੇਸ਼ ਚੱਠਾ, . ਜਸਤਰਨ ਸਿੰਘ, ਹਰਦੀਪ ਸਿੰਘ, ਸੀਨੀਅਰ ਸਹਾਇਕ ਸ੍ਰੀਮਤੀ ਸਰਬਜੀਤ ਕੌਰ, ਸਟੈਨੋ ਸ੍ਰੀਮਤੀ ਸਰਬਜੀਤ ਕੌਰ, ਜੂਨੀਅਰ ਸਹਾਇਕ ਲਕਸ਼ਮਣ ਸਿੰਘ, ਬਲਜਿੰਦਰ ਸਿੰਘ, ਕਲਾਕਾਰ ਕਰਮ ਸਿੰਘ, ਸ੍ਰੀਮਤੀ ਰਸ਼ਮੀ ਜੁਨੇਜਾ, ਰਜਿੰਦਰ ਵਿਰਕ, ਸਲੀਮ ਅਖ਼ਤਰ, ਪਾਲ ਸਿੰਘ, ਟਿੰਕੂ, ਸ ਰਜਿੰਦਰ ਕੁਮਾਰ, ਰਮੇਸ਼ ਕੁਮਾਰ ਸਮੇਤ ਹੋਰ ਪਤਵੰਤੇ ਮੌਜੁਦ ਸਨ।