ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ, 4 ਫਰਵਰੀ 2020 - ਜਿਲ੍ਹਾ ਸਿਖਿਆ ਅਫਸਰ ਸ਼ਰਨਜੀਤ ਸਿੰਘ ਵਲੋਂ ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਅਨੰਦਪੁਰ ਸਾਹਿਬ ਅਤੇ ਨੰਗਲ ਨਾਲ ਸੰਬੰਧਿਤ ਸਕੂਲ ਮੁਖੀਆਂ ਨਾਲ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਓਨ੍ਹਾਂ ਸਕੂਲ ਮੁਖੀਆਂ ਨੂੰ ਮਿਸ਼ਨ ਸ਼ਤ ਪ੍ਰਤੀ ਸ਼ਤ ਲਈ ਵੱਧ ਤੋਂ ਵੱਧ ਜ਼ੋਰ ਲਗਾਉਣ ਲਈ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਵੱਧ ਤੋਂ ਵੱਧ ਬੱਚਿਆਂ ਦੇ ਦਾਖਲੇ ਲਈ ਮਾਪਿਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ ਕਿਉਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਓਹਨਾਂ ਵਾਧੂ ਜਮਾਤਾਂ ਲਗਾ ਕੇ ਪੜ੍ਹਾ ਰਹੇ ਅਧਿਆਪਕਾਂ ਦੀ ਸ਼ਲਾਘਾ ਵੀ ਕੀਤੀ। ਇਸ ਮੋਕੇ ਉਪ ਜਿਲ੍ਹਾ ਸਿਖਿਆ ਅਫਸਰ ਸੁਰਿੰਦਰ ਪਾਲ ਸਿੰਘ , ਪ੍ਰਿੰਸੀਪਲ ਸੁਰਿੰਦਰ ਸਿੰਘ , ਬਲਾਕ ਪ੍ਰਾਇਮਰੀ ਸਿਖਿਆ ਅਫਸਰ ਕਮਲਜੀਤ ਭੱਲੜੀ,, ਪ੍ਰਿੰਸੀਪਲ ਸ਼ਰਨਜੀਤ ਸਿੰਘ , ਬਲਵਿੰਦਰ ਸਿੰਘ , ਰਣਜੀਤ ਸਿੰਘ, ਰੁਪਿੰਦਰਜੀਤ ਕੌਰ , ਪਰਵਿੰਦਰ ਕੌਰ , ਸਮੇਤ ਵੱਡੀ ਗਿਣਤੀ ਵਿਚ ਸਕੂਲ ਮੁਖੀ ਹਾਜ਼ਿਰ ਸਨ