← ਪਿਛੇ ਪਰਤੋ
ਲੋਕੇਸ਼ ਰਿਸ਼ੀ
ਗੁਰਦਾਸਪੁਰ, 13 ਫਰਵਰੀ 2020 - ਬੀਤੇ ਸੋਮਵਾਰ ਸਥਾਨਕ ਕਸਬਾ ਧਾਰੀਵਾਲ ਵਿਖੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਦੋਸਤ ਉੱਪਰ ਹੋਏ ਜਾਨਲੇਵਾ ਹਮਲੇ ਵਿੱਚ ਗੁਰਦਾਸਪੁਰ ਪੁਲਿਸ ਵੱਲੋਂ ਲੋੜੀਂਦੇ ਦੋ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਕਿ ਜੇਕਰ ਕਿਸੇ ਨੂੰ ਵੀ ਇਹਨਾਂ ਲੋਕਾਂ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਉਹ ਗੁਰਦਾਸਪੁਰ ਪੁਲਿਸ ਜਾਂ ਆਪਣੇ ਨਜ਼ਦੀਕੀ ਕੀ ਪੁਲਿਸ ਥਾਣੇ ਵਿਖੇ ਇਤਲਾਹ ਕਰਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਘਟਨਾ ਦੀ ਇੱਕ ਸੀ.ਸੀ ਟੀਵੀ ਫੁਟੇਜ ਵੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਇਕ ਮੁਲਜ਼ਮ ਘਟਨਾ ਨੂੰ ਅੰਜਾਮ ਦੇਣ ਮਗਰੋਂ ਭੱਜਦਾ ਵਿਖਾਈ ਦੇ ਰਿਹਾ ਹੈ। ਫ਼ਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਇਸ ਤੋਂ ਵੱਧ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਦੱਸਣ ਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਸੋਮਵਾਰ ਸ਼ਾਮ ਕਰੀਬ ਸਾਢੇ 6 ਵਜੇ ਇੱਕ ਸਵਿਫ਼ਟ ਕਾਰ ਤੇ ਸਵਾਰ ਹਮਲਾਵਰਾਂ ਵੱਲੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਉੱਤਰ ਭਾਰਤ ਪ੍ਰਧਾਨ ਹਨੀ ਮਹਾਜਨ ਅਤੇ ਇੱਕ ਦੁਕਾਨਦਾਰ ਅਸ਼ੋਕ ਕੁਮਾਰ ਉੱਪਰ ਜਾਨਲੇਵਾ ਹਮਲਾ ਕਰ ਦਿੱਤੀ ਗਿਆ ਸੀ। ਘਟਨਾ ਦੌਰਾਨ ਸ਼ਿਵ ਸੈਨਾ ਆਗੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਜਦੋਂ ਕਿ ਦੁਕਾਨਦਾਰ ਅਸ਼ੋਕ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਉਕਤ ਮਾਮਲੇ ਸਬੰਧੀ ਗੁਰਦਾਸਪੁਰ ਪੁਲਿਸ ਜਾਂਚ ਦੀ ਗੱਲ ਕਹਿ ਰਹੀ ਹੈ।
Total Responses : 934