← ਪਿਛੇ ਪਰਤੋ
ਫਿਰੋਜ਼ਪੁਰ, 13 ਫਰਵਰੀ 2020 - ਮਮਦੋਟ ਬਲਾਕ ਦੇ ਪਿੰਡ ਚੱਕ ਖੁੰਦਰ ਦੇ ਵਿਦੇਸ਼ ਗਏ ਇੱਕ ਨੌਜਵਾਨ ਦੀ ਕੰਮ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸਤਨਾਮ ਸਿੰਘ 30 ਸਾਲ ਪੁੱਤਰ ਟਹਿਲ ਸਿੰਘ ਪਿੰਡ ਚੱਕ ਖੁੰਦਰ ਥਾਣਾ ਮਮਦੋਟ ਜੋ ਕਿ ਰੋਜੀ-ਰੋਟੀ ਦੀ ਭਾਲ ਵਿਚ ਹਾਲੇ ਪੰਜ ਮਹੀਨੇ ਪਹਿਲਾਂ ਹੀ ਸਾਊਥ ਅਫਰੀਕਾ ਗਿਆ ਸੀ ਦੀ ਇੱਕ ਸੜਕ ਹਾਦਸੇ ਵਿੱਚ ਦੋ ਦਿਨ ਪਹਿਲਾਂ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੁੱਧ ਸਪਲਾਈ ਕਰਨ ਵਾਲੇ ਟਰੱਕ ਤੇ ਨੌਕਰੀ ਕਰਦਾ ਸੀ ਜੋ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ।
Total Responses : 266