← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 14 ਫਰਵਰੀ 2020 - ਪੰਜਾਬ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਮੰਗ ਸਬੰਧੀ ਪੱਤਰ ਸੌਂਪਿਆ ਹੈ ਜਿਸ 'ਚ ਇਹ ਮੰਗ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਜਾਰੀ ਕਰਨ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੀ ਕੇਵਲ ਇੱਕ ਟੀ. ਵੀ. ਚੈਨਲ ਦੀ ਥਾਂ ਦੁਨੀਆ ਦੇ ਹਰ ਟੀ. ਵੀ. ਅਤੇ ਰੇਡੀਓ ਚੈਨਲ ਨੂੰ ਖੁੱਲ੍ਹ ਦੇਣੀ ਚਾਹੀਦੀ ਹੈ, ਜਿਹੜਾ ਕਿ ਇਸ ਦਾ ਸਿੱਧਾ ਪ੍ਰਸਾਰਨ ਕਰਨਾ ਚਾਹੁੰਦਾ ਹੋਵੇ। ਉਨ੍ਹਾਂ ਮੰਗ ਪੱਤਰ 'ਚ ਲਿਖਿਆ ਕਿ ਗੁਰਬਾਣੀ ਕਿਸੇ ਨੂੰ ਵੇਚੀ ਜਾਂ ਖਰੀਦੀ ਨਹੀਂ ਜਾ ਸਕਦੀ ਪਰ ਇੱਕ ਨਿੱਜੀ ਟੀਵੀ ਚੈਨਲ ਚੰਦ ਕੁ ਪੈਸਿਆਂ ਬਦਲੇ ਸ਼੍ਰੋਮਣੀ ਕਮੇਟੀ ਤੋਂ ਗੁਰਬਾਣੀ ਪ੍ਰਸਾਰਿਤ ਕਰ ਰਿਹਾ ਹੈ।
Total Responses : 862