ਜਗਦੀਸ਼ ਥਿੰਦ
ਫਾਜ਼ਿਲਕਾ, 14 ਫਰਵਰੀ:
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੰੂ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ ਰੋਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੀਮ ਫਾਰ ਪ੍ਰੋਮਸ਼ਨ ਆਫ਼ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ. ਲਾਭਪਾਤਰੀਆਂ ਨੰੂ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਨਿਰਵੈਰ ਸਿੰਘ ਬਰਾੜ ਡਿਪਟੀ ਡਾਇਰੈਕਟਰ ਡੇਅਰੀ ਫਾਜ਼ਿਲਕਾ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੰੂ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਵੱਖ ਵੱਖ ਡੇਅਰੀ ਸਿਖਲਾਈ ਸੈਂਟਰਾਂ ਤੇ ਕਰਵਾ ਕੇ ਡੇਅਰੀ ਯੂਨਿਟ ਸਥਾਪਤ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਐਸ.ਸੀ. ਜਾਤੀਆਂ ਦੇ ਲਾਭਪਤਾਰੀਆਂ ਨੰੂ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ ਵਜ਼ੀਫਾ ਵੀ ਦਿੱਤਾ ਜਾਵੇਗਾ।
ਇਸ ਮੌਕੇ ਸ੍ਰੀ ਮਨਪ੍ਰੀਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਫਾਜ਼ਿਲਕਾ ਨਾਲ ਸਬੰਧਤ ਲਾਭਪਾਤਰੀ ਦੀ ਕੋਸਿਗ 17 ਫਰਵਰੀ 2020 ਨੰੂ ਦਫ਼ਤਰ ਡਿਪਟੀ ਡਇਰੈਕਟਰ ਡੇਅਰੀ ਕਮਰਾ ਨੰਬਰ 508, 509 ਡੀ.ਸੀ. ਕੰਪਲੈਕਸ਼ ਐਸ.ਐਸ.ਪੀ. ਬਲਾਕ ਫਾਜਿਲਕਾ ਵਿਖੇ ਕੀਤੀ ਜਾਵੇਗੀ। ਚਾਹਵਾਨ ਉਮੀਦਵਾਰ ਘੱਟੋਂ ਘੱਟ 5ਵੀਂ ਪਾਸ ਹੋਵੇ ਅਤੇ ਉਮਰ 18 ਤੋਂ 50 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਿਖਿਆਰਥੀ ਪੰਜਾਬ ਰਾਜ ਦਾ ਰਹਿਣ ਵਾਲਾ ਹੋਣਾ ਚਾਹੀਦਾ ਹੈ ਅਤੇ ਐਸ.ਸੀ. ਜਾਤੀ ਦਾ ਸਰਟੀਫਿਕੇਟ ਅਤੇ ਪਾਸਪੋਰਟ ਸਾਇਜ਼ ਫੋਟੋ ਸਮੇਤ ਪਹੰੁਚ ਕਰ ਸਕਦੇ ਹਨ। ਇਸ ਤੋਂ ਇਲਾਵਾ ਲਾਭਪਾਤਰੀ ਦਿਹਾਤੀ ਪਿਛੋਕੜ ਤੋਂ ਸਬੰਧਤ ਹੋਣਾ ਚਾਹੀਦਾ ਹੈ। ਸਿਖਿਆਰਥੀ ਵੱਲੋਂ ਕੋਸਿਗ ਵਾਲੇ ਦਿਨ ਰਾਸ਼ਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਦੀ ਫੋਟੋ ਕਾਪੀ ਤਸਦਕੀ ਸੁਦਾ ਅਤੇ ਉਮਰ, ਜਾਤੀ ਅਤੇ ਪੰਜਾਬ ਰਾਜ ਦਾ ਸਰਟੀਫਿਕੇਟ ਸਬੂਤ ਵੱਜੋਂ ਫੋਟੋ ਕਾਪੀ ਸਮੇਤ ਲਿਆਉਣਾ ਯਕੀਨੀ ਬਣਾਉਣ। ਹੋਰ ਵਧੇਰੇ ਜਾਣਕਾਰੀ ਲਈ ਡੇਅਰੀ ਵਿਕਾਸ ਇੰਸਪੈਕਟਰ ਮਨਪ੍ਰੀਤ ਸਿੰਘ ਦੇ ਮੋਬਾਇਲ ਨੰਬਰ 84274-60101 ਅਤੇ 99158-26587 ਤੇ ਰਾਬਤਾ ਕੀਤਾ ਜਾ ਸਕਦਾ ਹੈ।