ਅਸ਼ੋਕ ਵਰਮਾ
ਮਾਨਸਾ, 14 ਫਰਵਰੀ 2020 - ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮਾਨਸਾ ਵੱਲੋਂ 19 ਫਰਵਰੀ 2020 ਨੂੰ ਪਿੰਡ ਸਹਾਰਨਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਸਵੇਰੇ 10 ਵਜੇ ਸੁਆਇਲ ਹੈਲਥ ਕਾਰਡ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਦੇ ਹਿਸਾਬ ਨਾਲ ਖੇਤਾਂ ਵਿੱਚ ਖਾਦ ਪਾਉਣ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਮੇਲ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਲੜੀ ਤਹਿਤ ਇਸੇ ਲੜੀ ਅਧੀਨ 12 ਫਰਵਰੀ ਤੋਂ 19 ਫਰਵਰੀ 2020 ਤੱਕ ਹਰ ਬਲਾਕ ਵਿਚ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਕਿਸਾਨਾਂ ਨੂੰ ਫਸਲਾਂ ਵਿਚ ਲੋੜ ਮੁਤਾਬਕ ਹੀ ਖਾਦਾਂ ਵਰਤਣ ਅਤੇ ਵਾਧੂ ਖਾਦਾਂ ਦੀ ਵਰਤੋਂ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਸਬੰਧੀ ਪ੍ਰੇਰਿਤ ਕੀਤਾ ਜਾਵੇਗਾ। ਕਿਸਾਨਾਂ ਦੇ ਆਰਥਿਕ ਪੱਖੋਂ ਹੋ ਰਹੇ ਨੁਕਸਾਨ ਸਬੰਧੀ ਵੀ ਉਨ੍ਹਾਂ ਨੂੰ ਸੁਚੇਤ ਕੀਤਾ ਜਾਵੇਗਾ।