ਹਰੀਸ਼ ਕਾਲੜਾ
ਰੂਪਨਗਰ, 14 ਫਰਵਰੀ 2020 - ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਦੇਣ ਲਈ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਵਿਜਿਟ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਘਰ-ਘਰ ਰੁਜ਼ਗਾਰ ਮੁਹਿੰਮ ਨੂੰ ਸਫਲ ਬਣਾਉਣ ਦੀ ਲੜੀ ਤਹਿਤ ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ(ਡੀ) ਰੂਪਨਗਰ ਨੇ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਆਏ ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜਿੰਦਗੀ ਵਿੱਚ ਸਫਲ ਹੋਣ ਲਈ ਟੀਚਾ ਨਿਰਧਾਰਿਤ ਕਰਨਾ ਜਰੂਰੀ ਹੈ।
ਇਸ ਦੌਰਾਨ ਵਿਦਿਆਰਥੀਆਂ ਨੂੰ ਵੱਖ ਵੱਖ ਖੇਤਰਾਂ ਦੇ ਮਾਹਿਰਾਂ ਵੱਲੋਂ ਆਪਣੇ ਭਵਿੱਖ ਵਿੱਚ ਕਿੱਤੇ ਦੀ ਚੋਣ ਅਤੇ ਉਹਨਾਂ ਕਿਤਿਆ ਵਿੱਚ ਜਾਣ ਲਈ ਸਬੰਧਤ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਰੀਅਰ ਕਾਊਂਸਲਰ ਸੁਪ੍ਰੀਤ ਕੌਰ ਨੂੰ ਬਿਊਰੋ ਵਿੱਚ ਆਏ ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆਂ ਦੀ ਚੋਣ ਅਤੇ ਕਿਤਿੱਆ ਸਬੰਧੀ ਸਵਾਲ ਪੁੱਛੇ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਦਿੱਲਚਸਪੀ ਮੁਤਾਬਕ ਵਿਦੇਸ਼ਾਂ ਵਿੱਚ ਜਾਣ ਤੋਂ ਇਲਾਵਾ ਸਿਵਿਲ ਸਰਵਸਿਜ਼ ਅਤੇ ਟੀਚਿੰਗ ਪ੍ਰੋਫੈਸ਼ਨ ਅਪਣਾ ਕੇ ਭਵਿੱਖ ਨੂੰ ਰੁਸ਼ਨਾਉਣ ਦਾ ਇਜਹਾਰ ਕੀਤਾ। ਇਸ ਮੌਕੇ ਬਿਊਰੋ ਵਿੱਚ ਆਏ ਵਿਦਿਆਰਥੀਆਂ ਨੂੰ ਵੱਖ ਵੱਖ ਕੋਰਸਾਂ ਵਿੱਚ ਦਾਖਲੇ ਲੈਣ ਲਈ ਮੁਕਾਬਲਿਆਂ ਦੇ ਇਮਤਿਹਾਨਾ ਸਬੰਧੀ ਦਿੱਤੀ ਜਾਣਕਾਰੀ ਨੂੰ ਵਿਦਿਆਰਥੀਆਂ ਨੇ ਨੋਟ ਕੀਤਾ।
ਇਸ ਮੌਕੇ ਇਮੀਗਰੇਸ਼ਨ ਦੇ ਨੁਮਾਇੰਦੇ ਆਤਿਸ਼ ਕਪੂਰ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਜਾਣ ਦੇ ਕਾਨੂੰਨੀ ਢੰਗ ਤਰੀਕੇ ਅਤੇ ਵਿਦੇਸ਼ੀ ਧਰਤੀ ਉੱਤੇ ਸਥਾਪਿਤ ਹੋਣ ਲਈ ਕੁਝ ਨੁਕਤੇ ਵੀ ਉਹਨਾਂ ਨਾਲੀ ਸਾਂਝੇ ਕੀਤੇ। ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਰਵਿੰਦਰਪਾਲ ਸਿੰਘ ਅਤੇ ਪਲੇਸਮੈਂਟ ਅਫਸਰ ਮੀਨਾਕਸ਼ੀ ਬੇਦੀ ਨੇ ਆਏ ਹੋਏ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਅੱਗੇ ਵੱਧਨ ਲਈ ਰੁਜ਼ਗਾਰ ਬਿਊਰੋ ਰੂਪਨਗਰ ਵੱਲੋਂ ਦਿੱਤਿਆਂ ਜਾਣ ਵਾਲਿਆਂ ਮੁਫਤ ਸੇਵਾਂਵਾ ਜਿਵੇਂ ਕਿ ਮੁਫਤ ਇੰਟਰਨੈੱਟ, ਸਕਿੱਲ ਕੋਰਸ, ਸਵੈ ਰੁਜ਼ਗਾਰ, ਕਰਿਅਰ ਕਾਊਂਸਲਿੰਗ ਅਤੇ ਪਲੇਸਮੈਂਟ ਆਦਿ ਤੋਂ ਜਾਣੂ ਕਰਵਾਇਆ ਅਤੇ ਆਏ ਹੋਏ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਕਾਰੀ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਕੁਲਦੀਪ ਕੌਰ ਅਤੇ ਲਵਲੀਨ ਕੌਰ ਵੀ ਮੌਜੂਦ ਸਨ।