← ਪਿਛੇ ਪਰਤੋ
ਹਰੀਸ਼ ਕਾਲੜਾ
ਸ਼੍ਰੀ ਚਮਕੌਰ ਸਾਹਿਬ, 14 ਫਰਵਰੀ 2020 - ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੇ ਸਟਾਫ ਦੀ ਹਾਜ਼ਰੀ ਚੈਕ ਕੀਤੀ ਅਤੇ ਉਨ੍ਹਾਂ ਦੇ ਦਫਤਰ ਵਿਖੇ ਚਲ ਰਹੇ ਕੰਮਾਂ ਨੂੰ ਨੇਪਰੇ ਚਾੜਨ ਲਈ ਪ੍ਰੋਸੈਸ ਬਾਰੇ ਜਾਣਕਾਰੀ ਲਈ ਅਤੇ ਸਰਕਾਰ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲਾਏ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰੋਗਰੈਸ ਦੀ ਜਾਣਕਾਰੀ ਹਾਸਿਲ ਕੀਤੀ। ਮੌਕੇ ਤੇ ਦਫਤਰ ਵਿੱਚ ਹਾਜ਼ਰ ਵਿਅਕਤੀਆਂ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਦਫਤਰ ਵਿੱਚ ਕਿਸੇ ਕੰਮ-ਕਾਰ ਬਾਰੇ ਕੋਈ ਸ਼ਿਕਾਇਤ ਹੈ ਤਾਂ ਧਿਆਨ ਵਿੱਚ ਲਿਆਂਦੀ ਜਾਵੇ। ਮੌਕੇ ਤੇ ਹਾਜ਼ਰ ਵਿਅਕਤੀਆਂ ਵਲੋਂ ਦਫਤਰ ਦੇ ਕੰਮ-ਕਾਰ ਬਾਰੇ ਕੋਈ ਸ਼ਿਕਾਇਤ ਧਿਆਨ ਵਿੱਚ ਨਹੀਂ ਲਿਆਂਦੀ ਗਈ।ਉਨਾਂ ਕਿਹਾ ਕਿ ਪਬਲਿਕ ਦੇ ਕੰਮ ਪਹਿਲ ਦੇ ਅਧਾਰ ਤੇ ਅਤੇ ਇਮਾਨਦਾਰੀ ਨਾਲ ਕੀਤੇ ਜਾਣ। ਇਹ ਵੀ ਆਦੇਸ਼ ਦਿੱਤੇ ਕਿ ਖਸਤਾ ਹਾਲਤ ਵਿੱਚ ਰਿਕਾਰਡ ਦਾ ਕੰਪਿਊਟਰੀਕਰਨ ਕੀਤਾ ਜਾਵੇ ਅਤੇ ਉਹ ਰਿਕਾਰਡ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਤਲਫ ਕਰਨ ਦੀ ਪ੍ਰਕਿਰਿਆ ਅਰੰਭ ਕੀਤੀ ਜਾਵੇ। ਬਿਲਡਿੰਗ ਦੀ ਹਾਲਤ ਬਹੁੱਤ ਖਸਤਾ ਹੈ। ਹਦਾਇਤ ਕੀਤੀ ਗਈ ਕਿ ਆਪਣੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਿਲਡਿੰਗ ਦੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੇ ਜਾਣ।
Total Responses : 189