← ਪਿਛੇ ਪਰਤੋ
ਸੰਜੀਵ ਸੂਦ
ਲੁਧਿਆਣਾ,15 ਫਰਵਰੀ 2020 - ਲੁਧਿਆਣਾ 'ਚ ਲੁਟੇਰਿਆਂ ਦੇ ਹੌਂਸਲੇ ਐਨੇ ਬੁਲੰਦ ਹੋ ਗਏ ਨੇ ਕਿ ਉਨ੍ਹਾਂ ਨੂੰ ਪੁਲਿਸ ਦਾ ਵੀ ਕੋਈ ਡਰ ਨਹੀਂ ਰਿਹਾ। ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਲੁਧਿਆਣਾ 'ਚ ਬੇਖੌਫ ਲੁਟੇਰਿਆਂ ਨੇ ਪੁਲਿਸ ਕਮਿਸ਼ਨਰ ਦਫਤਰ ਦੇ ਕੁੱਝ ਦੂਰ ਇੱਕ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਧਿਆਣਾ ਦੇ ਸਭ ਤੋਂ ਜ਼ਿਆਦਾ ਭੀੜ ਵਾਲੇ ਇਲਾਕੇ ਫਿਰੋਜ਼ਗਾਂਧੀ ਮਾਰਕੀਟ 'ਚ ਹੋਈ ਇਸ ਲੁੱਟ ਦੀ ਵਾਰਦਾਤ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਅਰੁਣ ਨਾਂਅ ਦਾ ਇੱਕ ਕੱਪੜਾ ਵਪਾਰੀ ਪੈਸੇ ਜਮਾਂ ਕਰਵਾਉਣ ਦੇ ਲਈ ਬੈਂਕ 'ਚ ਜਾ ਰਿਹਾ ਸੀ ਕਿ ਅਚਾਨਕ ਹੀ ਪਿੱਛੇ ਤੋਂ ਆ ਰਹੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਵਾਪਰੀ ਕੋਲੋਂ ਪੈਸਿਆ ਨਾਲ ਭਰਿਆ ਬੈਗ ਖੋਹ ਕੇ ਫਰਾਰ ਹੋ ਗਏ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਅਤੇ ਦੋ ਮੋਟਰਸਾਈਕਲ ਸਵਾਰਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਮੌਕੇ 'ਤੇ ਪਹੁੰਚੇ ਐੱਸ.ਪੀ. ਜਤਿੰਦਰ ਚੋਪੜਾ ਨੇ ਕਿਹਾ ਹੈ ਕਿ ਅਰੁਣ ਨਾਮਕ ਵਪਾਰੀ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਿਹਾ ਸੀ ਅਤੇ ਇਸ ਦੌਰਾਨ ਪਿੱਛੋਂ ਮੋਟਰਸਾਈਕਲ 'ਤੇ ਆ ਰਹੇ ਦੋ ਲੁਟੇਰੇ ਵਪਾਰੀ ਕੋਲੋਂ ਤਿੰਨ ਲੱਖ ਪੰਜਾਹ ਹਜਾਰ ਦੀ ਨਗਦੀ ਖੋ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਲੁਟੇਰਿਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।
Total Responses : 193