← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 15 ਫਰਵਰੀ 2020 - ਬਠਿੰਡਾ ਦੇ ਡੀਐਸਪੀ ਅਮਰਜੀਤ ਸਿੰਘ ਸਿੱਧੂ ਦਾ ਪੁੱਤਰ ਸੁਖਮਨਦੀਪ ਸਿੰਘ ਪੰਜਾਬ ਵਿੱਚ ਜੱਜ ਬਣ ਗਿਆ ਹੈ।ਸ਼ੁੱਕਰਵਾਰ ਨੂੰ ਜੋ ਨਤੀਜਾ ਐਲਾਨਿਆ ਗਿਆ ਹੈ ਉਸ ਵਿੱਚ ਸੁਖਮਨਦੀਪ ਸਿੰਘ ਨੇ ਸਫਲਤਾ ਹਾਸਲ ਕੀਤੀ ਹੈ। ਪੁੱਤਰ ਦੀ ਇਸ ਕਾਮਯਾਬੀ ਤੇ ਡੀਐੱਸਪੀ ਅਮਰਜੀਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਮਿਲ ਰਹੀਆਂ ਹਨ। ਪੰਜਾਬ ਜੁਡੀਸ਼ਲ ਸਰਵਿਸ ਦੀ ਪੀ.ਸੀ.ਐੱਸ. ਪ੍ਰੀਖਿਆ ਵਿੱਚ ਸੁਖਮਨਦੀਪ ਸਿੰਘ ਨੇ ਛੇਵਾਂ ਰੈਂਕ ਹਾਸਿਲ ਕੀਤਾ ਹੈ। ਵਿਸ਼ੇਸ਼ ਤੱਥ ਹੈ ਕਿ ਉਸ ਨੇ ਪਹਿਲੀ ਵਾਰ ਪ੍ਰੀਖਿਆ ਦਿੱਤੀ ਸੀ ਜਿਸ ਦਾ ਨਤੀਜਾ ਸਭ ਦੇ ਸਾਹਮਣੇ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਮਨਦੀਪ ਸਿੰਘ ਨੇ ਸੇਂਟ ਜ਼ੇਵੀਅਰ ਸਕੂਲ ਬਠਿੰਡਾ ਤੋਂ ਪੜ੍ਹਾਈ ਹਾਸਲ ਕੀਤੀ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਉਸ ਨੇ ਪੰਜ ਸਾਲ ਕਾਨੂੰਨ ਦੀ ਪੜ੍ਹਾਈ ਨੂੰ ਨੇਪਰੇ ਚਾੜ੍ਹਿਆ ਹੈ। ਰੌਚਿਕਤਾ ਹੈ ਕਿ ਸੁਖਮਨਦੀਪ ਸਿੰਘ ਰਾਜਸਥਾਨ ਜੁਡੀਸ਼ਲ ਸਰਵਿਸ ਵਿੱਚ ਵੀ ਚੁਣਿਆ ਗਿਆ ਸੀ। ਉਸ ਨੇ ਦਿੱਲੀ ਜੁਡੀਸ਼ੀਅਲ ਸਰਵਿਸ ਦੀ ਪ੍ਰੀਖਿਆ ਵੀ ਪਾਸ ਕੀਤੀ ਹੋਈ ਹੈ। ਡੀ.ਐੱਸ.ਪੀ. ਅਮਰਜੀਤ ਸਿੰਘ ਸਿੱਧੂ ਨੇ ਆਪਣੇ ਪੁੱਤਰ ਦੀ ਕਾਮਯਾਬੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਇਸ ਸਫਲਤਾ ਨੂੰ ਉਸ ਦੀ ਸਖ਼ਤ ਮਿਹਨਤ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਆਖਿਆ ਤੇ ਸੁਖਮਨਦੀਪ ਸਿੰਘ ਦਾ ਸੁਪਨਾ ਸੀ ਜੋ ਉਸ ਨੇ ਪੂਰਾ ਕਰਕੇ ਮਾਪਿਆਂ ਅਤੇ ਬਠਿੰਡਾ ਦਾ ਨਾਮ ਰੌਸ਼ਨ ਕੀਤਾ ਹੈ। ਉਹਦਾ ਵਧਾਈ ਦੇਣ ਵਾਲੇ ਆਪਣੇ ਦੋਸਤਾਂ ਰਿਸ਼ਤੇਦਾਰਾਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਵੀ ਕੀਤਾ ਹੈ।
Total Responses : 929