ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ, 15 ਫਰਵਰੀ 2020 - ਸਿੱਖਿਆ ਵਿਭਾਗ ਵਲੋਂ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਰ- ਘਰ ਪਹੁੰਚ ਕਾਰਨ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ ਉੱਥੇ ਹੀ ਸੂਬਾ ਸਰਕਾਰ ਵਲੋਂ ਸਕੂਲਾਂ ਵਿਚ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਭਰੋਸੇ ਯੋਗਤਾ ਵਿੱਚ ਵੀ ਵਾਧਾ ਹੋਇਆ ਹੈ।
ਦੱਸਣਯੋਗ ਹੈ ਕਿ ਸੂਬੇ ਦੇ ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਈ-ਕੰਟੈਂਟ ਨਾਲ ਜੋੜ ਕੇ ਅਤਿ ਆਧੁਨਿਕ ਸਿੱਖਿਆ ਦਿੱਤੀ ਜਾ ਰਹੀ ਹੈ ਇਸਦੇ ਨਾਲ ਹੀ ਸਮਾਰਟ ਸਕੂਲ ਬਣਾ ਕੇ ਸਕੂਲ ਕੈਪਸ ਨੂੰ ਬਹੁਤ ਹੀ ਸੋਹਣਾ ਬਣਾਇਆ ਜਾ ਰਿਹਾ ਹੈ ਦੂਜੇ ਪਾਸੇ ਅਧਿਆਪਕਾਂ ਤੋਂ ਵੀ ਗੈਰ ਵਿਦਿਅਕ ਕੰਮ ਨਾ ਲੈਣ ਦੀ ਸਖਤੀ ਦਾ ਅਸਰ ਇਹ ਦਿੱਖ ਰਿਹਾ ਹੈ ਕਿ ਵਿਦਿਆਰਥੀਆਂ ਦੀ ਗਿਣਤੀ ਵਿਚ ਚੋਖਾ ਵਾਧਾ ਹੋ ਰਿਹਾ ਹੈ ਅਤੇ ਮਿਸ਼ਨ ਸ਼ਤ ਪ੍ਰਤੀ ਸ਼ਤ ਨੂੰ ਲੈ ਕੇ ਅਧਿਆਪਕ ਵਾਧੂ ਜਮਾਤਾਂ ਲਗਾ ਰਹੇ ਹਨ ਜੋ ਕਿ ਆਪਣੇ ਆਪ ਵਿਚ ਹੀ ਇਕ ਮਿਸਾਲ ਬਣੀ ਹੋਈ ਹੈ।
ਇੱਥੇ ਹੀ ਬਸ ਨਹੀਂ ਸਿੱਖਿਆ ਵਿਭਾਗ ਦੇ ਸਿੱਖਿਆ ਸਕੱਤਰ ਵਲੋਂ ਹਰੇਕ ਮੁਹਿੰਮ ਵਿਚ ਨਿੱਜੀ ਦਿਲਚਸਪੀ ਲਈ ਜਾ ਰਹੀ ਹੈ ਜਿਸ ਕਾਰਨ ਸਰਕਾਰੀ ਪ੍ਰਾਇਮਰੀ , ਮਿਡਲ , ਹਾਈ ਅਤੇ ਸੀਨੀਅਰ ਸਕੂਲਾਂ ਵਿਚ ਦਾਖਲਾ ਵਧਿਆ ਹੈ ਇਸ ਸੰਬੰਧੀ ਜਿਲ੍ਹਾ ਸਿੱਖਿਆ ਅਫਸਰ ਸ਼ਰਨਜੀਤ ਸਿੰਘ ਅਤੇ ਦਿਨੇਸ਼ ਕੁਮਾਰ ਨੇ ਕਿਹਾ ਕਿ ਜਿਲ੍ਹੇ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕ ਵਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਕਾਰਨ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ ਅਤੇ ਅਧਿਪਾਕਾਂ ਵਲੋਂ ਵਾਧੂ ਕਲਾਸਾਂ ਲਗਾ ਕੇ ਪ੍ਰੀਖੀਆਂਵਾ ਦੇ ਦਿਨਾਂ ਵਿਚ ਵਧੀਆਂ ਵਿੱਦਿਅਕ ਮਾਹੌਲ ਸਿਰਜਿਆ ਗਿਆ ਹੈ।