← ਪਿਛੇ ਪਰਤੋ
ਸੰਗਰੂਰ, 15 ਫਰਵਰੀ 2020 - ਸੰਗਰੂਰ ਦੇ ਕਸਬਾ ਲੌਂਗੋਵਾਲ 'ਚ ਅੱਗ ਲੱਗਣ ਕਰਕੇ ਸਕੂਲ ਦੀ ਵੈਨ 'ਚ 4 ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਜਿਸ ਤੋਂ ਬਾਅਦ ਘਟਨਾ ਦਾ ਪਤਾ ਲੱਗਦਿਆਂ ਹੀ ਅਕਾਲੀ ਦਲ ਟਕਸਾਲੀ ਦੇ ਲੀਡਰ ਸੁਖਦੇਵ ਢੀਂਡਸਾ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਇਸ ਦਿਲ ਦਹਿਲਾਉਣ ਵਾਲੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਬੱਚਿਆ ਦੀ ਰੂਹਾਂ ਨੂੰ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ। ਇਸ ਤੋਂ ਬਿਨਾਂ ਉਨ੍ਹਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਦੋਸ਼ੀਆ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
Total Responses : 942