← ਪਿਛੇ ਪਰਤੋ
ਨਵੀਂ ਦਿੱਲੀ, 16 ਫਰਵਰੀ 2020 - ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲਗਾਤਾਰ ਤੀਸਰੀ ਵਾਰ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਹਾਲ 'ਚ ਹੀ ਹੋਈਆਂ ਦਿੱਲੀ ਦੀਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਕੇਜਰੀਵਾਲ ਦੀ ਪਾਰਟੀ ਨੇ 70 'ਚੋਂ 62 ਸੀਟਾਂ 'ਤੇ ਜਿੱਤ ਪ੍ਰਾਪਤ ਕਰਕੇ ਪੂਰਨ ਬਹੁਮੱਤ ਹਾਸਿਲ ਕੀਤਾ ਹੈ। ਪਿਛਲੀ ਵਾਰ 2015 ਦੀਆਂ ਚੋਣਾਂ ਦੌਰਾਨ ਕੇਜਰੀਵਾਲ ਦੀ ਪਾਰਟੀ ਨੇ 67 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ।
Total Responses : 930