← ਪਿਛੇ ਪਰਤੋ
ਨਵੀਂ ਦਿੱਲੀ, 16 ਫਰਵਰੀ 2020 - ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਖਤਮ ਕਰਨ ਲਈ ਵੀ ਕੋਸ਼ਿਸ਼ਾਂ ਜਾਰੀ ਹਨ ਪਰ ਫਿਰ ਵੀ ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 1600 ਹੋ ਗਈ ਹੈ, ਜਦਕਿ ਹੁਣ 67,535 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਜਦੋਂ ਕਿ ਚੀਨ ਵੱਲੋਂ ਇਸ ਵਾਇਰਸ ਨੂੰ ਖਤਮ ਕਰਨ ਲਈ ਜੱਦੋ-ਜਹਿਦ ਕੀਤੀ ਜਾ ਰਹੀ ਹੈ ਪਰ ਫਿਰ ਵੀ ਇਹ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਨਾ ਹੀ ਇਸ ਦਾ ਕੋਈ ਤੋੜ ਮਿਲ ਰਿਹਾ ਹੈ। ਜਿਉਂ-ਜਿਉਂ ਦਿਨ ਬੀਤ ਰਹੇ ਹਨ ਇਹ ਵਾਇਰਸ ਹੋਰ ਵੀ ਖਤਰਨਾਕ ਹੁੰਦਾ ਜਾ ਰਿਹਾ ਹੈ। ਇਹ ਵਾਇਰਸ ਸਿਰਫ ਚੀਨ 'ਚ ਹੀ ਨਹੀਂ ਸਗੋਂ ਵਿਸ਼ਵ ਦੇ ਦੂਜੇ ਦੇਸ਼ਾਂ 'ਚ ਵੀ ਪੈਰ ਪਸਾਰਨ ਲੱਗਾ ਹੈ।
Total Responses : 260