ਬੱਚਿਆਂ ਦੀ ਸੁਰੱਖਿਆ ਵਿਚ ਕਿਸੇ ਕਿਸਮ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ
ਡਿਪਟੀ ਕਮਿਸ਼ਨਰ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅਧਿਕਾਰੀਆਂ ਨਾਲ ਮੀਟਿੰਗ
ਗੁਰਦਾਸਪੁਰ, 16 ਫਰਵਰੀ 2020: ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ 'ਸੇਫ ਸਕੂਲ ਵਾਹਨ ਪਾਲਿਸੀ' ਤਹਿਤ ਸਬੰਧਤਿ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲ ਐਸ਼ੋਸੀਏਸ਼ਨ ਨਾਲ ਸਥਾਨਕ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਸਹਾਇਕ ਕਮਿਸ਼ਨਰ (ਜ) ਕਮ ਐਸ.ਡੀ.ਐਮ ਦੀਨਾਨਗਰ, ਗੁਰਸਿਮਰਨ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਨਵਜੋਤ ਸਿੰਘ ਸੰਧੂ ਐਸ.ਪੀ (ਹੈੱਡਕੁਆਟਰ), ਬਲਦੇਵ ਸਿੰਘ ਰੰਧਾਵਾ ਆਰ.ਟੀ.ਏ , ਵਿਨੋਦ ਮੱਤਰੀ ਜਿਲਾ ਸਿੱਖਿਆ ਅਫਸਰ (ਪ) ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
ਮੀੰਿਟਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼, ਟਰਾਂਸਪੋਰਟ ਤੇ ਪੁਲਿਸ ਅਧਿਕਾਰੀਆਂ, ਐਸ.ਐਚ.ਓਜ਼ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕੱਲ• 17 ਫਰਵਰੀ ਤੋਂ ਜ਼ਿਲੇ ਅੰਦਰ ਸਾਰੇ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਨੂੰ ਯਕਨੀ ਬਣਾਉਣ ਤਾਂ ਜੋ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਖਿਲਵਾੜ ਨਾ ਕੀਤਾ ਜਾ ਸਕੇ। ਉਨਾਂ ਸਖ਼ਤ ਲਫਜਾਂ ਵਿਚ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉੁਨਾਂ ਸਮਾਜਿਕ ਸੁਰੱਖਿਆ ਵਿਭਾਗ ਦੇ ਜਿਲਾ ਬਾਲ ਸੁਰੱਖਿਆ ਅਫਸਰ ਨੂੰ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ 'ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਵਿਦਿਆਰਥੀਆਂ ਦੇ ਆਉਣ ਜਾਣ ਲਈ ਵਰਤੇ ਜਾਂਦੇ ਖਰਾਬ ਵਾਹਨਾਂ ਦੀ ਵਰਤੋਂ ਕਰਨ 'ਤੇ ਸਕੂਲ ਪ੍ਰਬੰਧਕਾਂ ਤੇ ਨਜ਼ਰ ਰੱਖਣ ਲਈ ਆਖਿਆ। ਉਨਾਂ ਟਰਾਂਸਪੋਰਟ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਮੋਟਰ ਵਹੀਕਲ ਐਕਟ ਦੇ ਵੱਖ-ਵੱਖ ਉਪਬੰਦਾਂ ਤਹਿਤ ਤੈਅ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੇ ਜਾਣ 'ਤੇ ਜ਼ਿੰਮੇਵਾਰ ਸਕੂਲ ਪ੍ਰਬੰਧਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਸਕੂਲ ਐਸ਼ੋਸੀਏਸ਼ਨਾਂ ਦੇ ਪ੍ਰਤੀਨਿਧਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੋਟਰ ਵਹੀਕਲ ਐਕਟ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਬੱਚਿਆਂ ਨੂੰ ਸਕੂਲ ਲੈ ਕੇ ਆਉਣ ਅਤੇ ਸਕੂਲ ਤੋਂ ਘਰ ਛੱਡਣ ਸਮੇਂ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਅਣਗਿਹਲੀ ਨਾ ਵਰਤਣ।
ਦੱਸਣਯੋਗ ਹੈ ਕਿ ਮੋਟਰ ਵਹੀਕਲ ਐਕਟ ਤਹਿਤ ਸਕੂਲ ਵਾਲੀ ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਬੱਸ ਦੇ ਅੱਗੇ ਤੇ ਪਿੱਛੇ ਸਕੂਲ ਬੱਸ ਹੈ ਲਿਖਿਆ ਹੋਣਾ ਚਾਹੀਦਾ ਹੈ। ਸਕੂਲ ਦਾ ਨਾਂਅ ਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ। ਫਸਟ ਏਡ ਬਾਕਸ ਹੋਣਾ ਚਾਹੀਦਾ ਹੈ। ਅੱਗ ਬੁਝਾਊ ਯੰਤਰ ਹੋਣਾ ਚਾਹੀਦਾ ਹੈ। ਬੱਸ ਵਿਚ ਐਮਰਜੈਂਸੀ ਦਰਵਾਜ਼ਾ ਹੋਣਾ ਚਾਹੀਦਾ ਹੈ। 15 ਸਾਲ ਤੋਂ ਪੁਰਾਣੀ ਬੱਸ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। 5 ਸਾਲ ਤੋਂ ਘੱਟ ਤਜਰਬੇ ਵਾਲਾ ਡਰਾਈਵਰ ਨਹੀਂ ਹੋਣਾ ਚਾਹੀਦਾ। ਹੈਵੀ ਵਹੀਕਲ ਲਾਇਸੰਸ ਹੋਣਾ ਚਾਹੀਦਾ ਹੈ। ਡਰਾਈਵਰ ਤੇ ਕੰਡੈਕਟਰ ਵਰਦੀ ਵਿਚ ਹੋਣੇ ਚਾਹੀਦੇ ਹਨ ਆਦਿ ਨਿਯਮ ਹਨ ਜਿਨਾਂ ਦੀ ਪਾਲਣਾ ਕਰਨੀ ਅਤਿ ਜਰੂਰੀ ਹੈ।