ਹਰੀਸ਼ ਕਾਲੜਾ
- ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਬਾਹਰਵੀਂ ਤੱਕ ਵਜੀਫਾ
ਸ੍ਰੀ ਅਨੰਦਪੁਰ ਸਾਹਿਬ, 16 ਫਰਵਰੀ 2020 - ਸਿੱਖਿਆ ਵਿਭਾਗ ਵਲੋਂ ਜਿਲ੍ਹੇ ਦੇ ਅੱਠ ਪ੍ਰੀਖਿਆ ਕੇਂਦਰਾਂ ਵਿਚ ਅੱਠਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੀ ਪੰਜਾਬ ਰਾਜ ਹੁਨਰੀ ਟੋਹ ਪ੍ਰੀਖਿਆ ਲਈ ਗਈ ਜਿਸ ਵਿਚ ਅੱਠਵੀ ਦੇ 1120 ਅਤੇ ਦਸਵੀ ਦੇ 869 ਵਿਦਿਆਥੀਆਂ ਨੇ ਪ੍ਰੀਖਿਆ ਦਿੱਤੀ।
ਪੀ.ਐੱਸ.ਟੀ ਐੱਸ ਈ ਦੇ ਜਿਲ੍ਹਾ ਨੋਡਲ ਅਫਸਰ ਲੋਕੇਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਅੱਠਵੀਂ ਦੀ ਪ੍ਰੀਖਿਆ ਲਈ ਰੂਪਨਗਰ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਚ ਐੱਸ ਜੀ ਐੱਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਚਮਕੌਰ ਸਾਹਿਬ ਵਿਚ ਕੰਨਿਆ ਸਕੂਲ ਪ੍ਰੀਖਿਆ ਕੇਂਦਰ ਸਨ ਇਸੇ ਤਰਾਂ ਦਸਵੀ ਪ੍ਰੀਖਿਆ ਲਈ ਸਰਕਾਰੀ ਸੀਨੀਅਰ ਸਕੂਲ ਲੜਕੇ, ਸ੍ਰੀ ਅਨੰਦਪੁਰ ਸਾਹਿਬ ਵਿਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਚਮਕੌਰ ਸਾਹਿਬ ਵਿਚ ਸਰਕਾਰੀ ਕੰਨਿਆ ਸਕੂਲ ਪ੍ਰੀਖਿਆ ਕੇਂਦਰ ਬਣਾਏ ਗਏ ਸੀ।
ਸ਼ਰਮਾ ਨੇ ਦੱਸਿਆ ਕਿ ਅੱਠਵੀ ਲਈ ਕੁਲ 1252 ਵਿਦਿਆਰਥੀਆਂ ਵਿੱਚੋ 1120 ਨੇ ਪ੍ਰੀਖਿਆ ਦਿੱਤੀ ਜਦੋ ਕਿ 132 ਵਿਦਿਆਰਥੀ ਗੈਰ ਹਾਜ਼ਰ ਰਹੇ ਇਸੇ ਤਰਾਂ ਦਸਵੀ ਦੇ 1032 ਵਿਦਿਆਰਥੀਆਂ ਵਿੱਚੋ 869 ਨੇ ਪ੍ਰੀਖਿਆ ਦਿੱਤੀ ਅਤੇ 163 ਵਿਦਿਆਰਥੀ ਗੈਰ ਹਾਜ਼ਰ ਰਹੇ। ਸ਼ਰਮਾ ਨੇ ਦੱਸਿਆ ਕੇ ਇਸ ਪ੍ਰੀਖਿਆ ਨੂੰ ਪਾਸ ਕਰਕੇ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ 200 ਰੁਪਏ ਪ੍ਰਤੀ ਮਹੀਨਾ ਵਜੀਫਾ ਲਗੇਗਾ। ਇਸ ਪ੍ਰੀਖਿਆ ਦੌਰਾਨ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਕੌਂਸਲ ਦੇ ਡਾਇਰੈਕਟਰ ਇੰਦਰਜੀਤ ਸਿੰਘ, ਡਿਪਟੀ ਡਾਇਰੈਕਟਰ ਕਮਲਜੀਤ ਕੌਰ, ਜਿਲ੍ਹਾ ਸਿੱਖਿਆ ਅਫਸਰ ਸ਼ਰਨਜੀਤ ਸਿੰਘ, ਉੱਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ, ਚਰਨਜੀਤ ਸਿੰਘ ਸੋਢੀ ਨੇ ਵੀ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਪ੍ਰੀਖਿਆ ਦੇ ਪ੍ਰਬੰਧਾਂ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।