ਖੱਟੜਾ ਸਕੂਲ ਵਿਖੇ ਆਯੋਜਿਤ ਸਮਾਰੋਹ ਦੇ ਦ੍ਰਿਸ਼।
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ, 16 ਫਰਵਰੀ - ਖੱਟੜਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਹਮਾਯੂੰਪੁਰ ਸਰਹਿੰਦ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਖੱਟੜਾ ਨੇ ਦੱਸਿਆ ਕਿ ਪੰਜਾਬ ਲੇਬਰ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਹਰੀ ਸਿੰਘ ਟੌਹੜਾ, ਰਣਜੀਤ ਸਿੰਘ ਤਰਖਾਣ ਮਾਜਰਾ ਨਵ ਨਿਯੁਕਤ ਡਾਇਰੈਕਟਰ ਪੰਜਾਬ , ਗੁਲਸ਼ਨ ਰਾਏ ਬੌਬੀ ਨਵ ਨਿਯੁਕਤ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ, ਕੁਲਦੀਪ ਕੌਰ ਨਵ ਨਿਯੁਕਤ ਮੀਤ ਪ੍ਰਧਾਨ ਨਗਰ ਕੌਂਸਲ ਸਰਹਿੰਦ ਅਤੇ ਜ਼ਿਲ੍ਹਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਦੇ ਲਗਾਤਾਰ ਚੌਥੀ ਵਾਰ ਚੁਣੇ ਗਏ ਪ੍ਰਧਾਨ ਰਣਬੀਰ ਕੁਮਾਰ ਜੱਜੀ ਨੂੰ ਸਕੂਲ ਦੀ ਪ੍ਰਿੰਸੀਪਲ ਮਨਜੀਤ ਕੌਰ ਖੱਟੜਾ ਨੇ ਲੋਈ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ ਅਤੇ ਪੰਜਾਬ ਸਟੇਟ ਕਰਮਚਾਰੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਬੱਚਿਆ ਦਾ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ। ਖੱਟੜਾ ਸਕੂਲ ਵਿਚ ਬੱਚਿਆ ਨੂੰ ਪੜਾਈ ਦੇ ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਸਕੂਲ ਵਿਚ ਜਪੁਜੀ ਸਾਹਿਬ ਦਾ ਪਾਠ ਵੀ ਬੱਚਿਆ ਨੂੰ ਸਿਖਾਇਆ ਜਾਂਦਾ ਹੈ ਅਤੇ ਅੱਜ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ । ਇਸ ਮੌਕੇ ਰਾਮ ਸਿੰਘ ਚੌਹਾਨ, ਦਰਸ਼ਨ ਸਿੰਘ, ਸਾਬਕਾ ਕੌਂਸਲਰ ਮਨਜੀਤ ਸ਼ਰਮਾ, ਸੁਖਜੀਤ ਸਿੰਘ ਪੁੰਨੀਆ, ਪਰਮਜੀਤ ਸਿੰਘ ਰਾਜੂ, ਗੁਰਦੀਪ ਸਿੰਘ, ਜਸਵੰਤ ਸਿੰਘ ਜੱਸੀ, ਕਾਕਾ ਸਿੰਘ, ਪਰਮਜੀਤ ਸਿੰਘ ਸੰਧੂ ਅਤੇ ਹੋਰ ਹਾਜ਼ਰ ਸਨ