ਜਗਦੀਸ਼ ਥਿੰਦ
ਗੁਰੂ ਹਰਸਹਾਏ / ਫਿਰੋਜ਼ਪੁਰ 15 , ਫਰਵਰੀ : 25 ਫਰਵਰੀ ਨੂੰ ਫਿਰੋਜ਼ਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਰੋਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੁੱਜ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਮ ਲੋਕ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਦਾ ਸਬੂਤ ਪੇਸ਼ ਕਰਨਗੇ ।
ਇਹ ਦਾਅਵਾ ਹਲਕਾ ਇੰਚਾਰਜ਼ ਗੁਰੂ ਹਰਸਹਾਏ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਗੋਲੂ ਕਾ ਮੋੜ ਵਿਖੇ ਕੀਤੀ ਗਈ ਵਰਕਰ ਮੀਟਿੰਗ ਦੌਰਾਨ ਕੀਤਾ ।
ਉਹਨਾਂ ਕਿਹਾ ਕਿ ਝੂਠੀ ਸਹੁੰ ਖਾ ਕੇ ਸਰਕਾਰ ਬਣਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨਾਲ ਵਾਅਦਾ ਖਿਲਾਫੀ ਕਰਨ ਕਾਰਨ ਆਮ ਲੋਕਾਂ ਅੰਦਰ ਰੋਹ ਦੀ ਭਾਵਨਾ ਹੈ ।
ਪਵਿੱਤਰ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਹਰੇਕ ਵਰਗ ਮਾਨਸਿਕ , ਆਰਥਿਕ ਅਤੇ ਸਮਾਜਿਕ ਪੱਖੋਂ ਤੰਗ ਅਤੇ ਪ੍ਰੇਸ਼ਾਨ ਹੋ ਗਿਆ ਹੈ ।
ਘਰ - ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਵੱਲੋਂ ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰਾਂ ਉੱਪਰ ਡਾਂਗਾਂ ਵਰਾਈਆਂ ਜਾ ਰਹੀਆਂ ਹਨ ।
ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ।
ਕਾਂਗਰਸੀ ਵਿਧਾਇਕ ਅਤੇ ਮੰਤਰੀ ਨਸ਼ੇ ਦੇ ਸੁਦਾਗਰਾਂ ਦੇ ਰਖਵਾਲੇ ਬਣੇ ਹੋਏ ਹਨ ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਵਾਰ ਫਿਰ ਅਕਾਲੀ ਦਲ ਵਿੱਚ ਫੁੱਟ ਪਾਉਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਪਰ ਪੰਜਾਬ ਦੇ ਲੋਕ ਚਟਾਨ ਵਾਂਗ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜ੍ਹੇ ਹਨ ।
ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਰੋਸ ਰੈਲੀਆਂ ਦੇ ਪ੍ਰੋਗਰਾਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਾਮਲ ਹੋ ਕੇ ਅਕਾਲੀ ਵਰਕਰ ਪੰਥ ਦੀ ਚੜ੍ਹਦੀ ਕਲਾ ਦਾ ਸਬੂਤ ਦੇ ਰਹੇ ਹਨ ।
ਉਨ੍ਹਾਂ ਕਿਹਾ 25 ਫਰਵਰੀ ਨੂੰ ਫਿਰੋਜ਼ਪੁਰ ਵਿਖੇ ਹੋ ਰਹੀ ਰੋਸ ਰੈਲੀ ਸਾਰੀਆਂ ਧਿਰਾਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ ।
ਇਸ ਮੌਕੇ ਯੂਥ ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ , ਬਲਦੇਵ ਰਾਜ ਕੰਬੋਜ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ , ਜੋਗਿੰਦਰ ਸਿੰਘ ਸਵਾਈ ਕੇ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ , ਜਸਪ੍ਰੀਤ ਸਿੰਘ ਮਾਨ ਇੰਚਾਰਜ ਲੋਕ ਸਭਾ ਹਲਕਾ ਆਈ ਟੀ ਸੈੱਲ , ਗੋਗੀ ਅਕਾਲਗੜ੍ਹ , ਗੁਰਬਾਜ ਸਿੰਘ ਦੁਸਾਂਝ ਡਾਇਰੈਕਟਰ ਫਿਰੋਜ਼ਪੁਰ ਕੇਂਦਰੀ ਸਹਿਕਾਰੀ ਬੈਂਕ , ਕੇਵਲ ਕੰਬੋਜ਼ ਮੈਂਬਰ ਬਲਾਕ ਸੰਮਤੀ , ਤਿਲਕ ਰਾਜ ਸਾਬਕਾ ਸਰਪੰਚ , ਤਿਲਕ ਰਾਜ ਪ੍ਰਧਾਨ ਕੰਬੋਜ ਮਹਾ ਸਭਾ ਯੂਥ , ਮੁਖਤਿਆਰ ਕੰਬੋਜ ਪ੍ਰਧਾਨ ਕੈਂਟਰ ਯੂਨੀਅਨ , ਵਿਜੇ ਥਿੰਦ , ਪ੍ਰੇਮੀ ਜਸਵੰਤ ਰਾਏ , ਜਸਪਾਲ ਥਿੰਦ , ਦੇਸ ਰਾਜ ਸਾਬਕਾ ਸਰਪੰਚ ,
ਹਰਪ੍ਰੀਤ ਸਿੰਘ ਸੇਖੋਂ , ਡਾ. ਜਗਦੀਸ਼ ਪੰਧੂ , ਰਾਮ ਚੰਦ ਮੁੱਤੀ ਤੋਂ ਇਲਾਵਾ ਹੋਰ ਵੀ ਸੀਨੀਅਰ ਆਗੂ ਮੌਜੂਦ ਸਨ ।