← ਪਿਛੇ ਪਰਤੋ
ਲੁਧਿਆਣਾ, 17 ਫਰਵਰੀ 2020: ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਮਸੀਹਾ ਸਾਬਕਾ ਮੁੱਖ ਮੰਤਰੀ ਅਮਰ ਸ਼ਹੀਦ ਬੇਅੰਤ ਸਿੰਘ ਦੇ ਜਨਮ ਦਿਹਾੜੇ ਉਤੇ ਸਰਬ ਧਰਮ ਪ੍ਰਾਰਥਨਾ ਸਭਾ ਦਾ ਆਯੋਜਨ ਮਿਤੀ 19 ਫਰਵਰੀ ਨੂੰ ਚੰਡੀਗੜ ਵਿਖੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਸਰਦਾਰ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਇਹ ਪ੍ਰਾਰਥਨਾ ਸਭਾ ਚੰਡੀਗੜ• ਦੇ ਸੈਕਟਰ 42 ਵਿਚ ਪੈਂਦੇ ਬੇਅੰਤ ਸਿੰਘ ਸਮਾਰਕ ਵਿਖੇ ਆਯੋਜਿਤ ਕੀਤੀ ਜਾਵੇਗੀ। ਸਭਾ ਦਾ ਸਮਾਂ ਸਵੇਰੇ 9 ਵਜੇ ਤੋਂ 11 ਵਜੇ ਤੱਕ ਹੋਵੇਗੀ। ਉਨ•ਾਂ ਸਮੂਹ ਕਾਂਗਰਸ ਪਾਰਟੀ ਵਰਕਰਾਂ, ਸੂਬਾ ਵਾਸੀਆਂ ਅਤੇ ਅਮਨ ਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਰਹੂਮ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਦੇ ਜਨਮ ਦਿਵਸ 'ਤੇ ਕਰਵਾਈ ਜਾ ਰਹੀ ਸਰਬ ਧਰਮ ਪ੍ਰਾਰਥਨਾ ਸਭਾ ਵਿੱਚ ਵਧ ਚੜ• ਕੇ ਹਿੱਸਾ ਲੈਣ।
Total Responses : 108