← ਪਿਛੇ ਪਰਤੋ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਰੋਜ਼ਗਾਰ ਕੈਂਪ ਅਸ਼ੋਕ ਵਰਮਾ ਮਾਨਸਾ, 17 ਫਰਵਰੀ 2020: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 19 ਫਰਵਰੀ 2020 ਨੂੰ ਇਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਚੈੱਕਮੇਟ ਸਰਵਿਸ ਪ੍ਰਾਈਵੇਟ ਲਿਮਟਡ ਦੁਆਰਾ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸੀ.ਈ.ਓ.-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿਚ ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੋਵੇ ਅਤੇ ਇਸ ਕੈਂਪ ਵਿਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ। ਪ੍ਰਾਰਥੀ ਸਰੀਰਿਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਪ੍ਰਾਰਥੀਆਂ ਦੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਉਮਰ ਸੀਮਾ 19 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਤਨਖਾਹ 13,500 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ। ਇੰਟਰਵਿਊ ਵਿਚ ਭਾਗ ਲੈਣ ਦਾ ਸਮਾ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫ਼ਤਰ ਦੇ ਟੈਲੀਫੋਨ ਨੰਬਰ 01652-232315 ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 108