← ਪਿਛੇ ਪਰਤੋ
ਅਸ਼ੋਕ ਵਰਮਾ ਮਾਨਸਾ, 17 ਫਰਵਰੀ 2020:ਅੱਜ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵੱਲੋਂ ਜਿਲ੍ਹਾ ਜੇਲ੍ਹ ਮਾਨਸਾ ਵਿਖੇ ਨਾਜ਼ੁਕ ਹਾਲਾਤਾਂ ਨੂੰ ਦੇਖਦੇ ਹੋਏ ਪੂਰੀ ਟੀਮ ਸਮੇਤ ਤੜਕਸਾਰ ਅਚਨਚੇਤ ਸਕਿਊਰਟੀ ਟਾਵਰਾਂ ਤੇ ਜਵਾਨਾਂ ਨੂੰ ਚੈਕ ਕੀਤਾ ਗਿਆ। ਕਮਾਂਡੈਂਟ ਧਾਲੀਵਾਲ ਨੇ ਦੱਸਿਆ ਕਿ ਮ ਡੀ.ਜੀ.ਪੀ. ਵੀ.ਕੇ. ਭਾਵੜਾ ਆਈ.ਪੀ. ਐਸ. ਜੀ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਿਕ ਬਾਹਰਲੀ ਸਰੁੱਖਿਆ ਦਾ ਪੂਰੀ ਬਾਰੀਕੀ ਨਾਲ ਮੁਆਇਨਾ ਕੀਤਾ ਗਿਆ। ਉਨ੍ਹਾਂ ਵੱਲੋਂ ਸਾਰੇ ਟਾਵਰਾਂ ਅਤੇ ਜਵਾਨਾਂ ਦੀਆਂ ਰਿਹਾਇਸ਼ੀ ਬੈਰਕਾ ਅਤੇ ਅਸਲਾ ਐਮੂਨੀਸ਼ਨ ਪੂਰੀ ਗਹਿਰਾਈ ਨਾਲ ਚੈੱਕ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਦਰਸ਼ਨ ਸਿੰਘ ਅਤੇ ਗੁਰਸੇਵਕ ਸਿੰਘ ਵੀ ਹਾਜ਼ਰ ਸਨ। ਕਮਾਂਡੈਂਟ ਧਾਲੀਵਾਲ ਵੱਲੋਂ ਸਕਿਊਟਰੀ ਤੇ ਤੈਨਾਤ ਜਵਾਨਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਨਸ਼ਾ/ਸ਼ਰਾਬ ਦੀ ਵਰਤੋਂ ਕਰਨ ਵਾਲੇ ਜਵਾਨਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਮੂਹ ਜਵਾਨਾਂ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਟਾਵਰਾਂ ਦੇ ਆਲੇ-ਦੁਆਲੇ ਦੂਰ ਤੱਕ ਨਜ਼ਰ ਰੱਖੀ ਜਾਵੇ। ਕਿਸੇ ਵੀ ਤਰ੍ਹਾਂ ਦੀ ਸ਼ੱਕੀ ਹਿੱਲ-ਜੁਲ ਨਜ਼ਰ ਆਵੇ ਤਾਂ ਤੁਰੰਤ ਜੇਲ੍ਹ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਅਤੇ ਮੇਸੈਜ ਰਾਹੀਂ ਪੂਰੀ ਜੇਲ੍ਹ ਸਰੁੱਖਿਆ ਨੂੰ ਅਲਰਟ ਕਰ ਦਿੱਤਾ ਜਾਵੇ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਕੁਝ ਸ਼ਰਾਰਤੀ ਅਨਸਰ ਹਾਲਾਤ ਖਰਾਬ ਕਰਨ ਦੀ ਤਾਕ ਵਿੱਚ ਰਹਿੰਦੇ ਹਨ। ਜੇਲ੍ਹ ਸੁਪਰਡੈਂਟ ਕੁਲਵੰਤ ਸਿੰਘ ਸਿੱਧੂ ਵੱਲੋਂ ਜੇਲ੍ਹ ਕਰਮਚਾਰੀਆਂ ਅਤੇ ਹੋਮਗਾਰਡਜ਼ ਜਵਾਨਾਂ ਨੂੰ ਆਪਣੀ ਡਿਊਟੀ ਪੂਰੇ ਅਨੁਸ਼ਾਸ਼ਨ ਵਿੱਚ ਰਹਿ ਕੇ ਕਰਨ ਦੀ ਹਦਾਇਤ ਕੀਤੀ ਗਈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਜੇਲ੍ਹ ਦੀ ਅੰਦਰੂਨੀ ਅਤੇ ਬਾਹਰਲੀ ਸਰੁੱਖਿਆ ਲਈ ਹਰਕਤ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮੌਕੇ ਸਾਰੇ ਸੀ.ਸੀ.ਟੀ.ਵੀ. ਕੈਮਰੇ ਅਤੇ ਰਾਤ ਵੇਲੇ ਜਗਣ ਵਾਲੀਆਂ ਸਰਚ ਲਾਈਟਾਂ ਨੂੰ ਵੀ ਚੈੱਕ ਕੀਤਾ ਗਿਆ। ਚੱਪੇ-ਚੱਪੇ ਤੇ ਨਿਗਰਾਨੀ ਵਧਾ ਦਿੱਤੀ ਗਈ ਹੈ ਤਾਂ ਜ਼ੋ ਕਿਸੇ ਵੀ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
Total Responses : 257