ਅਸ਼ੋਕ ਵਰਮਾ
ਬਠਿੰਡਾ,17 ਫਰਵਰੀ 2020: ਬੀ.ਐਫ.ਜੀ.ਆਈ. ਬਠਿੰਡਾ ਦੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਵੱਖ-ਵੱਖ ਪ੍ਰਸਿੱਧ ਕੰਪਨੀਆਂ ਦੀ ਪਲੇਸਮੈਂਟ ਡਰਾਈਵ ਕਰਵਾ ਕੇ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਅਜਿਹੇ ਉਪਰਾਲਿਆਂ ਸਦਕਾ ਹਾਲ ਵਿਚ ਹੀ ਸੰਸਥਾ ਦੇ ਵਿਦਿਆਰਥੀਆਂ ਲਈ ਐਚ.ਡੀ.ਐਫ.ਸੀ.-ਏ.ਐਮ.ਸੀ. ਦੀ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕਰਵਾਈ ਗਈ ਜਿਸ ਦੌਰਾਨ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ 5 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਪਲੇਸਮੈਂਟ ਡਰਾਈਵ ਦੌਰਾਨ ਐਚ.ਡੀ.ਐਫ.ਸੀ.-ਏ.ਐਮ.ਸੀ. ਦੇ ਅਧਿਕਾਰੀਆਂ ਨੇ ਆਨਲਾਈਨ ਐਪਟੀਚਿਊਡ ਟੈਸਟ ਰਾਹੀਂ ਵਿਦਿਆਰਥੀਆਂ ਦੀ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਇੰਟਰਵਿਊ ਕੀਤੀ। ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ਼ ਨਾਲ ਇੰਟਰਵਿਊ ਦਿੱਤੀ। ਵਿਦਿਆਰਥੀਆਂ ਦੀ ਮਨੱੁਖੀ ਸਰੋਤਾਂ, ਮਾਰਕੀਟਿੰਗ ਅਤੇ ਫ਼ਾਇਨਾਂਸ ਖੇਤਰ ਨਾਲ ਸਬੰਧਤ ਸਮਝ ਅਤੇ ਜਾਣਕਾਰੀ ਤੋਂ ਕੰਪਨੀ ਦੇ ਅਧਿਕਾਰੀ ਬਹੁਤ ਪ੍ਰਭਾਵਿਤ ਹੋਏ। ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਐਚ.ਡੀ.ਐਫ.ਸੀ.-ਏ.ਐਮ.ਸੀ. ਦੇ ਅਧਿਕਾਰੀਆਂ ਨੇ ਐਮ.ਬੀ.ਏ. ਚੌਥਾ ਸਮੈਸਟਰ (ਬੈਚ 2018-20) ਦੇ 5 ਵਿਦਿਆਰਥੀਆਂ ਰਾਘਵ ਜੋਸ਼ੀ, ਰਾਹੁਲ ਬਾਂਸਲ, ਕੁਨਜੁਨਾ, ਰਵਨੀਤ ਕੌਰ ਅਤੇ ਵਰੁਣ ਸਿੰਗਲਾ ਨੂੰ 3 ਲੱਖ ਸਲਾਨਾ ਦੇ ਪੈਕੇਜ਼ ’ਤੇ ਕਲਾਇੰਟ ਸਰਵਿਸਿਜ਼ ਅਫ਼ਸਰ ਦੇ ਅਹੁਦੇ ਲਈ ਚੁਣ ਲਿਆ। ਕਾਲਜ ਦੇ ਪਿ੍ਰੰਸੀਪਲ ਡਾ. ਜੈ ਅਸੀਸ ਸੇਠੀ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਕਾਲਜ ਵੱਲੋਂ ਐਮ.ਬੀ.ਏ. ਦੇ ਸਾਰੇ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਾਲਜ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਸਫ਼ਲ ਹੋਏ ਉਪਰੋਕਤ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਪਲੇਸਮੈਂਟ ਦਾ ਅਜਿਹਾ ਮੌਕਾ ਪ੍ਰਦਾਨ ਕਰਨ ਲਈ ਉਨਾਂ ਨੇ ਐਚ.ਡੀ.ਐਫ.ਸੀ.-ਏ.ਐਮ.ਸੀ. ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।