ਚੰਡੀਗੜ੍ਹ, 17 ਫਰਵਰੀ 2020 - ਸੰਗਰੂਰ ਵਿੱਚ ਪਿਛਲੇ ਦਿਨੀਂ ਅੱਗ ਲੱਗਣ ਕਾਰਨ ਸਕੂਲ ਵੈਨ ਵਿਚੋਂ ਚਾਰ ਬੱਚਿਆਂ ਦੀ ਜਾਨ ਬਚਾਉਣ ਵਾਲੀ ਸਾਹਸੀ ਤੇ ਬਹਾਦਰ ਅਮਨਦੀਪ ਕੌਰ ਨੂੰ ਅੱਜ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੋਲ ਬੁਲਇਆ ਤੇ ਉਸਦੀ ਬਹਾਦਰੀ ਭਰੇ ਕਾਰਨਾਮੇ ਦੀ ਸ਼ਲਾਘਾ ਕੀਤੀ ਅਤੇ ਅਮਨਦੀਪ ਦੀ ਸਾਰੀ ਪੜ੍ਹਾਈ ਦਾ ਖਰਚਾ ਚੁੱਕਣ ਤੇ ਉਸਨੂੰ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ।
ਕੈਪਟਨ ਨੇ ਕਿਹਾ ਕਿ, "ਅਮਨਦੀਪ ਨੂੰ ਮਿਲ ਕੇ ਬਹੁਤ ਵਧੀਆ ਲੱਗਿਆ। ਮੈਂ ਉਨ੍ਹਾਂ ਦੀ ਹਿੰਮਤ ਅਤੇ ਅਡੋਲਤਾ ਨੂੰ ਸ਼ਾਬਾ਼ਸ਼ੀ ਦਿੰਦਾ ਹਾਂ ਤੇ ਅਮਨਦੀਪ ਨੂੰ ਆਜ਼ਾਦੀ ਦਿਵਸ ਮੌਕੇ ਬਹਾਦਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਦੀ ਪੜ੍ਹਾਈ ਦਾ ਸਾਰਾ ਖਰਚਾ ਵੀ ਚੁੱਕੇਗੀ।"