ਅੰਮ੍ਰਿਤਸਰ, 18 ਫਰਵਰੀ - ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਅਤੇ ਪੁਰਾਤਨ ਸ਼ਹਿਰ ਅੰਦਰੋਂ ਤੰਬਾਕੂ, ਮੀਟ, ਸ਼ਰਾਬ ਦੀਆਂ ਦੁਕਾਨਾਂ ਅਤੇ ਖੋਖਿਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸਮਾਜ ਸੁਧਾਰ ਸੇਵਾ ਸੁਸਾਇਟੀ ਦੇ ਸੇਵਾਦਾਰ ਰਣਜੀਤ ਸਿੰਘ ਭੂੰਮਾ ਸਮੇਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਗਿਆਨ ਜੋਗਿੰਦਰ ਸਿੰਘ ਦੀ ਅਗਵਾਈ ਇੱਕ ਮਾਰਚ ਕੱਢਿਆ ਗਿਆ।
ਇਹ ਮਾਰਚ ਸਥਾਨਕ ਮਹਾਂ ਸਿੰਘ ਗੇਟ ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਮਾਪਤ ਹੋਇਆ।