ਜਗਦੀਸ਼ ਥਿੰਦ
ਫ਼ਾਜ਼ਿਲਕਾ, 19 ਫਰਵਰੀ
ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ.ਏ.ਐਸ. (ਸੇਵਾ ਮੁਕਤ) ਨੇ ਕਿਹਾ ਹੈ ਕਿ ਬਾਬੂ ਸਿੰਘ ਪੰਜਾਵਾ, ਪਿੰਡ ਪੰਜਾਵਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਹੁਣ ਐਸ.ਸੀ ਕਮਿਸ਼ਨ ਦਾ ਗ਼ੈਰ ਸਰਕਾਰੀ ਮੈਂਬਰ ਨਹੀ ਹੈ।
ਚੇਅਰਪਰਸਨ ਨੇ ਪ੍ਰੈਸ ਬਿਆਨ ’ਚ ਦੱਸਿਆ ਕਿ ਬਾਬੂ ਸਿੰਘ ਪੁੱਤਰ ਜੀਤ ਸਿੰਘ, ਪਿੰਡ ਪੰਜਾਵਾ, ਤਹਿ: ਲੰਬੀ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਦਫਤਰੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਪੰਜਾਬ ਦੇ ਹੁਕਮ ਪਿੱਠ ਅੰਕਣ ਨੰ: 8/92/2005-ਭਸ2/1054/59 ਮਿਤੀ 06-08-2015 ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਗ਼ੈਰ ਸਰਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਸੀ, ਪਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ 2004 ਦੀ ਧਾਰਾ 4(2)(ਐਫ) ਅਧੀਨ ਪਿੱਠ ਅੰਕਣ ਨੰ: 8/75/2017- ਭਸ6/697-700 ਮਿਤੀ 13-3-2019 ਰਾਹੀਂ ਬਾਬੂ ਸਿੰਘ ਪੰਜਾਵਾ ਨੂੰ ਪੰਜਾਬ ਐਸ.ਸੀ. ਕਮਿਸ਼ਨ ਵਿੱਚ ਗ਼ੈਰ ਸਰਕਾਰੀ ਮੈਂਬਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਪ੍ਰੰਤੂ ਕਮਿਸ਼ਨ ਦੇ ਨੋਟਿਸ ਵਿੱਚ ਆਇਆ ਹੈ ਕਿ ਬਾਬੂ ਸਿੰਘ ਪੰਜਾਵਾ ਵੱਲੋਂ ਅਜੇ ਵੀ ਆਪਣੇ ਆਪ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਮੈਂਬਰ ਦੱਸ ਕੇ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਬੂ ਸਿੰਘ ਪੰਜਾਵਾ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮਕਾਜ ਲਈ ਰਾਬਤਾ ਨਾ ਕਰਨ ਅਤੇ ਜੇਕਰ ਬਾਬੂ ਸਿੰਘ ਪੰਜਾਵਾ ਆਪਣੇ ਆਪ ਨੂੰ ਕਮਿਸ਼ਨ ਦਾ ਮੈਂਬਰ ਦੱਸ ਕੇ ਲੋਕਾਂ ਤੇ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕਮਿਸ਼ਨ ਨੂੰ ਕੀਤੀ ਜਾਵੇ ਤਾਂ ਜੋ ਉਸ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।