ਚੇਨਈ, 20 ਫਰਵਰੀ 2020 - ਤਾਮਿਲਨਾਡੂ ਦੇ ਤਿਰੂਪੁਰ ਜ਼ਿਲ੍ਹੇ 'ਚ ਪੈਂਦੇ ਅਵਿਨਾਸ਼ੀ ਇਲਾਕੇ ਵਿਚ ਕੇਰਲ ਸਟੇਟ ਰੋਡ ਟਰਾਂਸਪੋਰਟ ਅਤੇ ਇੱਕ ਟਰੱਕ ਵਿਚਾਲੇ ਹੋਈ ਟੱਕਰ ਵਿਚ 20 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ। ਜਿਸ ਸਮੇਂ ਇਹ ਹਾਦਸਾ ਹੋਇਆ ਬੱਸ ਕਰਨਾਟਕ ਦੇ ਬੈਂਗਲੁਰੂ ਤੋਂ ਕੇਰਲ ਦੇ ਏਰਨਾਕੁਲਮ ਨੂੰ ਜਾ ਰਹੀ ਸੀ।
ਅਵਿਨਾਸ਼ੀ ਦੇ ਡਿਪਟੀ ਤਹਿਸੀਲਦਾਰ ਨੇ ਦੱਸਿਆ ਕਿ ਬੱਸ 'ਚ 48 ਲੋਕ ਸਵਾਰ ਸਨ, ਕੁੱਲ ਬੱਸ 'ਚ 20 ਲੋਕ ਸਵਾਰ ਸਨ ਅਤੇ ਜਿਨ੍ਹਾਂ 'ਚੋਂ 16 ਮਰਦਾਂ ਅਤੇ 4 ਔਰਤਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਚਲਾਏ ਗਏ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।