← ਪਿਛੇ ਪਰਤੋ
ਰਵੀ ਜੱਖੂ (ਫੋਟੋ ਗ੍ਰਾਫਰ: ਅਕਾਸ਼)
ਚੰਡੀਗੜ੍ਹ, 20 ਫਰਵਰੀ 2020 - ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬਿਕਰਮ ਮਜੀਠੀਆ ਅਤੇ ਹੋਰ ਲੀਡਰਾਂ ਨੇ ਗਲਾਂ 'ਚ ਬਿਜਲੀ ਦੇ ਬੱਲਬ ਪਾ ਕੇ ਬਿਜਲੀ ਦੇ ਵਧੇ ਬਿੱਲਾਂ ਦਾ ਵਿਰੋਧ ਕੀਤਾ। ਨਾਲ ਹੀ ਉਨ੍ਹਾਂ ਨੇ ਬਜਟ ਇਜਲਾਸ ਵਧਾਉਣ ਦੀ ਵੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਕੈਪਟਨ ਸਰਕਾਰ ਖਿਲਾਫ ਆਪਣੇ ਹੱਥਾਂ 'ਚ ਬੈਨਰ ਫੜੇ ਹੋਏ ਸਨ।
Total Responses : 189