← ਪਿਛੇ ਪਰਤੋ
ਐਸ .ਏ.ਐਸ.ਨਗਰ, 20 ਫਰਵਰੀ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਿਤ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਹੁਕਮ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲੇਸ ਵਿੱਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੁੂਚਿਤ ਕਰੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕ ਅਸਲਾ ਲੈ ਕੇ ਆਉਂਦੇ ਹਨ ਅਤੇ ਸ਼ਰਾਬ ਪੀ ਕੇ ਗੋਲੀਬਾਰੀ ਕਰ ਦਿੰਦੇ ਹਨ, ਜਿਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ। ਇਹ ਹੁਕਮ 06 ਅਪ੍ਰੈਲ 2020 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।
Total Responses : 107