← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 21 ਫਰਵਰੀ 2020 - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ। ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਲੋਂ ਅੱਜ ਇੱਥੇ ਸਰਬਜੀਤ ਸਿੰਘ ਹੈਰੀ ਨੂੰ ਯੂਥ ਪ੍ਰਧਾਨ ਅਤੇ ਮਨਜੀਤ ਸਿੰਘ ਖ਼ਾਲਸਾ ਨੂੰ ਸ਼ਹਿਰੀ ਪ੍ਰਧਾਨ ਦੇ ਅਹੁਦੇ ਨਾਲ ਨਿਵਾਜਿਆ ਗਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2022 ਵਿਚ ਪੰਜਾਬ ਦੇ ਲੋਕ ਅਕਾਲੀ ਦਲ ਅਤੇ ਕਾਂਗਰਸ ਨੂੰ ਆਈਨਾ ਦਿਖਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀਆ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਸਰਕਾਰ ਚਲ ਰਹੀ ਹੈ।
Total Responses : 108