← ਪਿਛੇ ਪਰਤੋ
ਨਵੀਂ ਦਿੱਲੀ, 22 ਫਰਵਰੀ 2020 - ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਚੀਨ ਤੋਂ ਬਾਅਦ ਹੁਣ ਇਹ ਦੂਜੇ ਦੇਸ਼ਾਂ 'ਚ ਵੀ ਫੈਲਦਾ ਜਾ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਵਾਇਰਸ ਦੇ ਕਾਰਨ ਇਟਲੀ 'ਚ ਵੀ ਇੱਕ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਹਿੰਦੀ ਨਿਊਜ਼ ਚੈਨਲ ਆਜਤਕ ਦੀ ਖਬਰ ਅਨੁਸਾਰ 78 ਸਾਲ ਦੇ ਇੱਕ ਵਿਅਕਤੀ 'ਚ ਵੀ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਸਨ ਅਤੇ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਪਿਛਲੇ ਦਸ ਦਿਨਾਂ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ। ਪਰ ਡਾਕਟਰਾਂ ਵੱਲੋਂ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
Total Responses : 108