← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
- ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
ਅੰਮ੍ਰਿਤਸਰ, 22 ਫਰਵਰੀ 2020 - ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਨੇ ਅੱਜ ਜ਼ਿਲ੍ਹਾ ਦਿਹਾਤੀ ਦੇ ਅਧੀਨ ਆਉਂਦੇ ਸਾਰੇ ਥਾਣਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਬੈਠਕ ਕੀਤੀ। ਇਸ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਡੀ. ਜੀ. ਪੀ. ਦੀਆਂ ਹਦਾਇਤਾਂ 'ਤੇ ਵੀ. ਪੀ. ਓ. (ਵਿਲੇਜ ਪੁਲਿਸ ਅਫ਼ਸਰ) ਯੋਜਨਾ ਤਹਿਤ ਅੰਮ੍ਰਿਤਸਰ ਦਿਹਾਤੀ ਦੇ ਹਰ ਇੱਕ ਪਿੰਡ 'ਚ ਇੱਕ-ਇੱਕ ਪੁਲਿਸ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਪੁਲਿਸ ਅਫ਼ਸਰਾਂ ਦੀ ਤਾਇਨਾਤੀ ਦਾ ਮੁੱਖ ਮਕਸਦ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਸਹੀ ਢੰਗ ਨਾਲ ਨਿਪਟਾਰਾ ਕਰਨਾ ਹੈ।
Total Responses : 929