← ਪਿਛੇ ਪਰਤੋ
ਕਟਕ, 23 ਫਰਵਰੀ 2020 - ਉਡੀਸ਼ਾ ਦੇ ਕਾਲੀਆ ਬੋਡਾ (ਕਟਕ) 'ਚ ਸਥਿਤ ਗੁਰਦੁਆਰਾ ਦਾਤਣ ਸਾਹਿਬ 'ਚ ਇੱਕ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਮੁਲਜ਼ਮ ਇਸ ਘਟਨਾ ਨੂੰ ਅੰਜਾਮ ਦੇ ਰਿਹਾ ਸੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਉਸ ਨੂੰ ਮੌਕੇ 'ਤੇ ਹੀ ਫੜ ਲਿਆ ਅਤੇ ਉਸ ਵਿਅਕਤੀ ਦੀ ਪਹਿਚਾਣ ਐਗਰਸੈਨ ਸੋਰੇਨ ਵਜੋਂ ਹੋਈ ਹੈ ਜੋ ਕਿ ਬੈਰੀਪਾਡਾ ਪਿੰਡ ਦਾ ਰਹਿਣ ਵਾਲਾ ਹੈ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਸਬੰਧੀ ਸਥਾਨਕ ਪੁਲਿਸ ਥਾਣੇ ਨੂੰ ਲਿਖਤ ਸ਼ਿਕਾਇਤ ਕੀਤੀ। ਸ਼ਿਕਾਇਤ 'ਚ ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਕਿ ਇਸ ਵਿਅਕਤੀ ਨੂੰ ਅਜਿਹਾ ਕਰਨ ਲਈ ਪੈਸੇ ਦਿੱਤੇ ਗਏ ਸਨ ਅਤੇ ਇੱਕ ਸਰਬੇਸ਼ਵਰ ਦਾਸ ਨਾਂਅ ਦੇ ਵਿਅਕਤੀ ਨੇ ਉਸ ਨੂੰ ਅਜਿਹਾ ਕਰਨ ਲਈ ਕਿਹਾ ਸੀ ਜੋ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਜ਼ਲਮ ਨੇ ਫੜ੍ਹੇ ਜਾਣ ਤੋਂ ਬਾਅਦ ਖੁਦ ਮੰਨਿਆ। ਉਸ ਨੇ ਅੱਗੇ ਦੱਸਿਆ ਕਿ ਉਸ ਨੂੰ ਇਸ ਲਈ ਬਕਾਇਦਾ ਟ੍ਰੇਨਿੰਗ ਦਿੱਤੀ ਗਈ ਸੀ ਅਤੇ ਵੀਡੀਓ ਰਾਹੀਂ ਪੂਰੇ ਗੁਰਦੁਆਰਾ ਸਾਹਿਬ ਦੀ ਜਾਣਕਾਰੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਪੁਲਿਸ ਅੱਗੇ ਸ਼ਿਕਇਤ ਦਰਜ ਕਰਵਾ ਕੇ ਬੇਅਦਬੀ ਕਰਨ ਵਾਲੇ ਮੁਲਜ਼ਮ ਅਤੇ ਸਰਬੇਸ਼ਵਰ ਦਾਸ ਦੀ ਟੀਮ ਉੱਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
Total Responses : 942